ਐੱਸ.ਡੀ.ਐੱਮ. ਨੇ ਪ੍ਰਾਈਵੇਟ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ, ਕੱਟੇ ਚਲਾਨ

02/18/2020 12:00:08 PM

ਬਾਘਾਪੁਰਾਣਾ (ਰਾਕੇਸ਼): ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਭਿਆਨਕ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਦਿੱਤੀਆਂ ਸਖਤ ਹਦਾਇਤਾਂ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਸਬੰਧੀ ਅੱਜ ਐੱਸ.ਡੀ.ਐੱਮ. ਸਵਰਨਜੀਤ ਕੌਰ, ਟ੍ਰੈਫਿਕ ਇੰਚਾਰਜ ਕੇਵਲ ਸਿੰਘ, ਜ਼ਿਲਾ ਬਾਲ ਸੁਰੱਖਿਆ ਅਧਿਕਾਰੀ ਮੈਡਮ ਪਰਮਜੀਤ ਕੌਰ ਦੀ ਸਮੁੱਚੀ ਟੀਮ ਨੇ ਅੱਜ ਪ੍ਰਾਈਵੇਟ ਸਕੂਲਾਂ ਅੰਦਰ ਜਾ ਕੇ ਖੜ੍ਹੀਆਂ ਪ੍ਰਾਈਵੇਟ ਬੱਸਾਂ ਦੀ ਚੈਕਿੰਗ ਕੀਤੀ ਅਤੇ ਚਲਾਨ ਕੱਟੇ। ਐੱਸ.ਡੀ.ਐੱਮ. ਸਵਰਨਜੀਤ ਕੌਰ ਨੇ ਕਿਹਾ ਕਿ ਕਰੀਬ 100 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਬੱਸ ਚਾਲਕਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੇਫਟੀ ਪ੍ਰਤੀ ਕੋਈ ਲਾਪਰਵਾਹੀ ਨਾ ਵਰਤਣ, ਕਿਉਂਕਿ ਕਿਸੇ ਵੀ ਤਰ੍ਹਾਂ ਦੇ ਹਾਦਸੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸੇਫਟੀ ਪ੍ਰਤੀ ਹਰੇਕ ਸਕੂਲ ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਕਰਕੇ ਉਹ ਪਾਲਣਾ ਕਰਨ ਤਾਂ ਕਿ ਸਕੂਲੀ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਖਤਰੇ ਤੋਂ ਬਚਾਇਆ ਜਾ ਸਕੇ।

Shyna

This news is Content Editor Shyna