CM ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪ੍ਰਾਈਵੇਟ ਸਕੂਲ ਆਏ ਹਰਕਤ ’ਚ, ਜਾਰੀ ਕੀਤੀ ਲਿਸਟ

Friday, Apr 15, 2022 - 12:30 PM (IST)

ਮੋਗਾ (ਵਿਪਿਨ) : ਪ੍ਰਾਈਵੇਟ ਸਕੂਲਾਂ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਕੂਲਾਂ ਦੇ ਬਾਹਰ ਨੋਟਿਸ ਬੋਰਡ ਲਗਾ ਦਿੱਤਾ ਹੈ ਜਿਸ ’ਚ ਬੱਚਿਆਂ ਦੀਆਂ ਕਿਤਾਬਾਂ ਵਾਲੀਆਂ ਦੁਕਾਨਾਂ ਦੇ ਨਾਵਾਂ ਦੀ ਲਿਸਟ ਦੱਸੀ ਗਈ ਹੈ। ਸਕੂਲ ਵਾਲਿਆਂ ਨੇ ਇਹ ਵੀ ਦੱਸਿਆ ਕਿ ਬੱਚੇ ਆਨ ਲਾਈਨ ਵੀ ਕਿਤਾਬਾਂ ਮੰਗਵਾ ਸਕਦੇ ਹਨ ਅਤੇ ਬਾਜ਼ਾਰਾਂ ਤੋਂ ਵਰਦੀ ਵੀ ਖ਼ਰੀਦ ਸਕਦੇ ਹਨ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਦਿੱਤਾ ਸੀ ਕਿ ਕਿਤਾਬਾਂ ਅਤੇ ਵਰਦੀ ਸੰਬੰਧੀ ਬੱਚਿਆਂ ਦੇ ਮਾਤਾ ਪਿਤਾ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਸਕੂਲਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਦੁਕਾਨਾਂ ਦੇ ਨਾਵਾਂ ਦੀ ਲਿਸਟ ਨੋਟਿਸ ਬੋਰਡ ’ਤੇ ਲਗਾਉਣ ਜਿਸ ਨੂੰ ਲੈ ਕੇ ਮੋਗਾ ’ਚ ਪ੍ਰਾਈਵੇਟ ਸਕੂਲਾਂ ਵਲੋਂ ਦੁਕਾਨਾਂ ਦੀ ਲਿਸਟ ਅਤੇ ਸਾਰੀਆਂ ਕਲਾਸਾਂ ਲਈ ਕਿਤਾਬਾਂ ਦੀ ਲਿਸਟ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਮਤਰੇਈ ਮਾਂ ਦਾ 9 ਸਾਲਾ ਧੀ 'ਤੇ ਅਣਮਨੁੱਖੀ ਤਸ਼ੱਦਦ, ਕਰਤੂਤ ਜਾਣ ਕੰਬ ਜਾਵੇਗੀ ਰੂਹ

ਉੱਥੇ ਹੀ ਸਕੂਲਾਂ ਦੀ ਪ੍ਰਿੰਸੀਪਲ ਨਾਲ ਜਦੋਂ ਇਸ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਿਸਟ ਲਗਾ ਦਿੱਤੀ ਹੈ ਅਤੇ ਬੱਚੇ ਕਿਸੇ ਵੀ ਦੁਕਾਨ ਤੋਂ ਆਪਣੀਆਂ ਕਿਤਾਬਾਂ ਖ਼ਰੀਦ ਸਕਦੇ ਹਨ ਅਤੇ ਸਾਡੇ ਸਕੂਲ ਦੀ ਜਿਹੜੀ ਡ੍ਰੈੱਸ ਹੈ ਉਸਦਾ ਕੱਪੜਾ ਵੀ ਬਾਜ਼ਾਰ ਤੋਂ ਕਿਸੇ ਵੀ ਦੁਕਾਨ ਤੋਂ ਖ਼ਰੀਦ ਸਕਦੇ ਹਨ ਪਰ ਕਲਰ ਉਹੀਂ ਹੋਣਾ ਚਾਹੀਦਾ ਹੈ ਜੋ ਸਾਡੇ ਸਕੂਲ ਦੀ ਵਰਦੀ ਦਾ ਹੈ। ਅਸੀਂ ਵਰਦੀ ਦਾ ਰੰਗ ਵੀ ਨੋਟਿਸ ਬੋਰਡ ’ਤੇ ਲਗਾ ਦਿੱਤਾ ਹੈ। ਜੇਕਰ ਬੱਚੇ ਆਨਲਾਈਨ ਵੀ ਕਿਤਾਬਾਂ ਮੰਗਵਾਉਣੀਆਂ ਚਾਹੁੰਦੇ ਹਨ ਤਾਂ ਸਾਨੂੰ ਇਸ ’ਚ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਵਲੋਂ ਸਾਰੀਆਂ ਗਾਈਡ ਲਾਈਨਾਂ ਦੀ ਪਾਲਣਾ ਕਰ ਰਹੇ ਹਾਂ। 

PunjabKesari

ਇਹ ਵੀ ਪੜ੍ਹੋ : ਦੋ ਕਨਾਲ ਜ਼ਮੀਨ, ਬਿਨਾਂ ਪਲਤਸਰ ਹੋਏ ਦੋ ਕਮਰਿਆਂ 'ਚ ਰਹਿੰਦੇ ਨੇ ‘ਆਪ’ ਵਿਧਾਇਕ ਉੱਗੋਕੇ, ਵੀਡੀਓ

ਆਮ ਲੋਕਾਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਕਾਰਨ ਫੀਸਾਂ, ਵਰਦੀਆਂ, ਪ੍ਰਾਈਵੇਟ ਪਬਲੀਕੇਸ਼ਨ ਦੀਆਂ ਕਿਤਾਬਾਂ, ਸ਼ਟੇਸ਼ਨਰੀ ਅਤੇ ਹੋਰ ਅਜਿਹੇ ਤਰੀਕਿਆਂ ਦੇ ਸ਼ੋਸ਼ਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੀਸ ਰੈਗੂਲੇਟਰੀ ਐਕਟ 2016 ਅਤੇ ਸਮੇਂ-ਸਮੇਂ ’ਤੇ ਹੋਈਆਂ ਸੋਧਾਂ ਸਮੇਤ 2019 ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਂਦੇ ਹੋਏ ਵਿਸ਼ੇਸ਼ ਟੀਮਾਂ ਬਣਾ ਕੇ ਕਾਰਵਾਈ ਕੀਤੀ ਗਈ ਸੀ। ਸਕੂਲ ਸਿੱਖਿਆ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਬੰਧੀ ਮੀਟਿੰਗਾਂ ਕਰਕੇ ਹਦਾਇਤਾਂ ਦਿੱਤੀਆਂ ਸਨ ਜਿਸ ਤਹਿਤ ਉਨ੍ਹਾਂ ਨੂੰ ਟੀਮਾਂ ਬਣਾ ਕੇ ਪ੍ਰਾਈਵੇਟ ਸਕੂਲਾਂ ਵਿਚ ਫੀਸਾਂ, ਵਰਦੀਆਂ, ਕਿਤਾਬਾਂ ਅਤੇ ਸਟੇਸ਼ਨਰੀ ਆਦਿ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਕੂਲਾਂ ਵਿਚ ਵਿਜ਼ਿਟ ਕਰਨ ਦੇ ਹੁਕਮ ਦਿੱਤੇ ਗਏ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News