ਧੂਰੀ ਦੀ ਰੈਲੀ ਤੋਂ ਪਹਿਲਾਂ ਖੇਤਾਂ ਤੇ ਕਿਸਾਨਾਂ ਦੇ ਘਰ ਪਹੁੰਚੀ ਪ੍ਰਿਅੰਕਾ ਗਾਂਧੀ
Sunday, Feb 13, 2022 - 05:28 PM (IST)
ਧੂਰੀ : ਧੂਰੀ 'ਚ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ 'ਚ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਖੇਤਾਂ 'ਚ ਪਹੁੰਚੀ। ਉਨ੍ਹਾਂ ਨੇ ਔਰਤਾਂ ਨਾਲ ਮੱਕੀ ਦੀ ਰੋਟੀ ਤੇ ਸਰ੍ਹੋਂ ਦਾ ਸਾਗ ਖਾਧਾ ਤੇ ਇਕ ਕਿਸਾਨ ਦੇ ਘਰ ਵੀ ਪਹੁੰਚੇ। ਉਨ੍ਹਾਂ ਨਾਲ ਸੀ. ਐੱਮ. ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਤੇ ਦਲਬੀਰ ਗੋਲਡੀ ਵੀ ਮੌਜੂਦ ਸਨ। ਪ੍ਰਿਅੰਕਾ ਗਾਂਧੀ ਪੰਜਾਬ ਦੇ ਖੇਤਾਂ ਵਿਚ ਸੈਰ ਕਰਦੇ ਨਜ਼ਰ ਆਏ। ਹਰੇ-ਭਰੇ ਖੇਤਾਂ ਵਿਚ ਵੱਟੋ-ਵੱਟ ਤੁਰਦੇ ਪ੍ਰਿਅੰਕਾ ਬਹੁਤ ਖੁਸ਼ ਹੋ ਰਹੇ ਸਨ।
ਇਹ ਵੀ ਪੜ੍ਹੋ : ਕਾਂਗਰਸ ਉਮੀਦਵਾਰ ਗੋਲਡੀ ਦੇ ਹੱਕ 'ਚ ਮੁੱਖ ਮੰਤਰੀ ਚੰਨੀ ਤੇ ਪ੍ਰਿਅੰਕਾ ਗਾਂਧੀ ਨੇ ਕੀਤਾ ਚੋਣ ਪ੍ਰਚਾਰ
ਪ੍ਰਿਯੰਕਾ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਵਿਚ ਇਕ ਗਰੀਬ ਅਤੇ ਅਨੁਸੂਚਿਤ ਜਾਤੀ ਦਾ ਮੁੱਖ ਮੰਤਰੀ ਚੁਣਿਆ ਹੈ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੀ ਸਰਕਾਰ ਪੰਜਾਬ ਤੋਂ ਚਲਾਈ ਜਾਵੇ, ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ।
ਇਹ ਵੀ ਪੜ੍ਹੋ : ਸੰਤ ਨਿਰੰਜਨ ਦਾਸ ਜੀ ਦੀ ਅਗਵਾਈ ’ਚ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਵਾਰਾਣਸੀ ਲਈ ਸਪੈਸ਼ਲ ਟਰੇਨ ਹੋਈ ਰਵਾਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ