ਤਲਵੰਡੀ ਸਾਬੋ ’ਚ ਗਰਲਜ਼ ਕਾਲਜ ਦੀਆਂ ਕੰਧਾਂ ’ਤੇ ਲਿਖੇ ਗਏ ਖ਼ਾਲਿਸਤਾਨੀ ਨਾਅਰੇ

04/10/2023 12:33:20 PM

ਤਲਵੰਡੀ ਸਾਬੋ (ਬਿਊਰੋ) : ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਵਿਸਾਖੀ ਤੋਂ ਪਹਿਲਾਂ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਇਹ ਖ਼ਾਲਿਸਤਾਨੀ ਨਾਅਰੇ ਸ਼੍ਰੋਮਣੀ ਕਮੇਟੀ ਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਕੰਧਾਂ 'ਤੇ ਲਿਖੇ ਮਿਲੇ ਹਨ।

ਇਹ ਵੀ ਪੜ੍ਹੋ- ਜਦੋਂ ਲਾੜੇ ਨੇ ਲਾਵਾਂ ਤੋਂ ਬਾਅਦ ਮੰਗਿਆ ਦਾਜ, ਫਿਰ ਚੱਲੀਆਂ ਕੁਰਸੀਆਂ, ਪਲੇਟਾਂ ਤੇ ਇੱਟਾਂ (ਵੀਡੀਓ)

ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾ ਰਹੇ ਜੋੜ ਮੇਲ ਮੌਕੇ ਤਲਵੰਡੀ ਸਾਬੋ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਹੈ ਪਰ ਉਸਦੇ ਬਾਵਜੂਦ ਲਿਖੇ ਗਏ ਖ਼ਾਲਿਸਤਾਨੀ ਨਾਅਰਿਆਂ ਨੇ ਪੁਲਸ ਪ੍ਰਸ਼ਾਸਨ ’ਚ ਭਾਜੜਾਂ ਪਾ ਦਿੱਤੀਆਂ ਹਨ।

ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਕਾਰਣ ਹੋਈਆਂ 3 ਮੌਤਾਂ ਮਗਰੋਂ ਐਕਸ਼ਨ 'ਚ ਪਿੰਡ ਦੀ ਪੰਚਾਇਤ, ਪਾਸ ਕੀਤਾ ਖ਼ਾਸ ਮਤਾ

 ਦੱਸ ਦੇਈਏ ਕਿ ਉਕਤ ਨਾਅਰਿਆਂ ਹੇਠਾਂ ਸਿੱਖ ਫਾਰ ਜਸਟਿਸ ਜਥੇਬੰਦੀ ਦਾ ਨਾਂ ਵੀ ਲਿਖਿਆ ਹੋਇਆ ਸੀ। ਪੁਲਸ ਨੇ ਮੌਕੇ 'ਤੇ ਪੁੱਜ ਕੇ ਨਾਅਰੇ ਮਿਟਵਾ ਦਿੱਤੇ ਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto