ਪਟਵਰੀਆਂ ਅਤੇ ਕਾਨੂੰਗੋਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਆਮ ਲੋਕਾਂ ਹੋ ਰਹੇ ਪ੍ਰੇਸ਼ਾਨ

05/04/2022 12:04:16 PM

ਭਵਾਨੀਗੜ੍ਹ (ਕਾਂਸਲ) : ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 4 ਮਈ ਤੋਂ 15 ਮਈ ਤੱਕ ਪੰਜਾਬ ’ਚ ਸਮੂਚੇ ਪਟਵਾਰੀ ਅਤੇ ਕਾਨੂੰਗੋਂ ਸਮੂਹਿਕ ਛੂੱਟੀ ਦੇ ਜਾਣ ਦੇ ਕੀਤੇ ਐਲਾਨ ਦਾ ਅਸਰ ਅੱਜ ਸਥਾਨਕ ਸ਼ਹਿਰ ਵਿਖੇ ਵੀ ਦੇਖਣ ਨੂੰ ਮਿਲਿਆ। ਸਥਾਨਕ ਤਹਿਸੀਲ ਕੰਪਲੈਕਸ ਵਿਖੇ ਅੱਜ ਸਾਰੇ ਪਟਵਾਰੀ ਅਤੇ ਕਾਨੂੰਗੋਂ ਸਮੂਹਿਕ ਛੁੱਟੀ ’ਤੇ ਚਲੇ ਜਾਣ ਕਾਰਨ ਇਥੇ ਰਜਿਸਟਰੀਆਂ ਅਤੇ ਹੋਰ ਕੰਮਾਂ ਲਈ ਆਉਣ ਵਾਲੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਖੱਲਜ ਖੁਆਰੀ ਦਾ ਸਾਹਮਣਾ ਕਰਨਾ ਪਿਆ।

PunjabKesari

ਇਹ ਵੀ ਪੜ੍ਹੋ : ਕੋਟਕਪੂਰਾ ਦੇ ਆੜ੍ਹਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਖ਼ੁਦਕੁਸ਼ੀ ਨੋਟ ’ਚ ਹੋਇਆ ਵੱਡਾ ਖ਼ੁਲਾਸਾ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਬਲਾਕ ਪ੍ਰਧਾਨ ਸੁਮਨਦੀਪ ਭੁੱਲਰ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਨਾਲ ਕੀਤੀ ਕਥਿਤ ਧੱਕੇਸ਼ਾਹੀ ਅਤੇ ਗਲਤ ਢੰਗ ਨਾਲ ਦਰਜ ਕੀਤੇ ਮੁਕੱਦਮੇ ਦੇ ਰੋਸ ਵੱਲੋਂ ਸੂਬਾ ਜਥੇਬੰਦੀਆਂ ਵੱਲੋਂ ਰੋਸ ਵੱਜੋਂ 4 ਮਈ ਤੋਂ 6 ਮਈ ਤੱਕ ਅਤੇ ਫਿਰ 9 ਮਈ ਤੋਂ 15 ਮਈ ਤੱਕ ਸਮੂਹਿਕ ਛੁੱਟੀ ’ਤੇ ਜਾਣ ਦੇ ਲਏ ਗਏ ਫੈਸਲੇ ਤਹਿਤ ਸਮੂਹ ਪਟਵਾਰੀਆਂ ਅਤੇ ਕਾਨੂੰਗੋਂ ਸਮੂਹਿਕ ਛੁੱਟੀ ’ਤੇ ਚਲੇ ਗਏ ਅਤੇ ਜੇਕਰ ਸਰਕਾਰ ਨੇ ਦੀਦਾਰ ਸਿੰਘ ਪਟਵਾਰੀ ਵਿਰੁੱਧ ਦਰਜ ਕੀਤੇ ਝੂਠੇ ਮੁਕੱਦਮੇ ਨੂੰ ਰੱਦ ਨਾ ਕੀਤਾ ਤਾਂ 16 ਮਈ ਤੋਂ ਅੱਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਟਵਾਰੀਆਂ ਦੀਆਂ ਕੁੱਲ 4716 ਪੋਸਟਾਂ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ 3000 ਦੇ ਕਰੀਬ ਪੋਸਟਾਂ ਖਾਲੀ ਪਈਆਂ ਹਨ। ਉਨ੍ਹਾਂ ਰੋਸ ਜ਼ਾਹਿਰ ਕੀਤਾ ਕਿ ਪੰਜਾਬ ਦੀ ਨਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ’ਚ ਵੱਖ ਵੱਖ ਵਿਭਾਗ ’ਚ 26454 ਪੋਸਟਾਂ ਦੀ ਜਾਰੀ ਕੀਤੀ ਗਈ ਸੂਚੀ ’ਚ ਪਟਵਾਰੀ ਦੀ ਇਕ ਵੀ ਪੋਸਟ ਸ਼ਾਮਲ ਨਹੀਂ ਕੀਤੀ ਗਈ। ਜਦੋਂ ਕਿ ਸਾਡੀ ਸੂਬਾ ਤਾਲਮੇਲ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਕੇ ਇਸ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ ਕਿ ਸੂਬੇ ਅੰਦਰ ਪਟਵਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਕਾਰਨ ਇਕ ਪਟਵਾਰੀ ਨੂੰ 3-3 ਵਾਧੂ ਸਰਕਲਾਂ ਦਾ ਕੰਮ ਕਰਨਾ ਪੈ ਰਿਹਾ ਹੈ, ਜਦੋਂ ਕਿ ਉਨ੍ਹਾਂ ਨੂੰ ਤਨਖਾਹ ਇਕ ਸਰਕਲ ਅਨੁਸਾਰ ਹੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼, ਫੈਲੀ ਸਨਸਨੀ

ਰੋਸ ਜ਼ਾਹਿਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੰਮ ਦੇ ਬੋਝ ਕਾਰਨ ਪਟਵਾਰੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਦੇ ਨਾਲ ਨਾਲ ਹੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਪਟਵਾਰੀਆਂ ਨੂੰ ਆਪਣੀ ਤਨਖਾਹ ’ਚੋਂ ਪੈਸੇ ਖਰਚ ਕਰਕੇ ਪ੍ਰਾਈਵੇਟ ਵਿਅਕਤੀ ਰੱਖ ਕੇ ਕੰਮ ਚਲਾਉਣਾ ਪੈ ਰਿਹਾ ਹੈ ਅਤੇ ਪ੍ਰਾਈਵੇਟ ਵਿਅਕਤੀ ਰੱਖਣ ’ਤੇ ਉਲਟਾ ਪਟਵਾਰੀਆਂ ’ਤੇ ਉਂਗਲਾਂ ਚੁੱਕੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਅੰਦਰ 28 ਸਰਕਲਾਂ ’ਚੋਂ ਕੇਵਲ 11 ਸਰਕਲਾਂ ਉਪਰ ਹੀ ਪਟਵਾਰੀ ਮੌਜੂਦ ਹਨ ਜਦੋਂ ਕਿ 17 ਸਰਕਲਾਂ ’ਤੇ ਪਟਵਾਰੀ ਨਾ ਹੋਣ ਕਾਰਨ ਇਨ੍ਹਾਂ 11ਸਰਕਲਾਂ ਦੇ ਪਟਵਾਰੀਆਂ ਨੂੰ ਵਾਧੂ ਕੰਮ ਕਰਨਾ ਪੈ ਰਿਹਾ ਹੈ। ਜਿਸ ਕਾਰਨ ਆਮ ਲੋਕ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹਰ ਸਰਕਲ ’ਤੇ ਪਟਵਾਰੀ ਦੀ ਪੋਸਟ ਨੂੰ ਭਰ ਦੇਵੇ ਤਾਂ ਕਿਸੇ ਵੀ ਪਟਵਾਰੀ ਨੂੰ ਪ੍ਰਾਈਵੇਟ ਵਿਕਅਤੀ ਰੱਖਣ ਦੀ ਜ਼ਰੂਰਤ ਨਹੀਂ ਪਵੇਗੀ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਤੇ ਉਸਦੇ ਪੁੱਤ ਦੀ ਗੁੰਡਾਗਰਦੀ, ਗਰਭਵਤੀ ਔਰਤ ਸਮੇਤ ਕਈਆਂ ਨੂੰ ਕੀਤਾ ਜ਼ਖਮੀ

ਪਟਵਾਰੀਆਂ ਅਤੇ ਕਾਨੂੰਗੋਂ ਦੀ ਸਮੂਹਿਕ ਛੂੱਟੀ ਕਾਰਨ ਤਹਿਸੀਲ ਕੰਪਲੈਕਸ ’ਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਸਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ ਸਾਬਿਤ ਹੋ ਰਹੀ ਹੈ। ਪਹਿਲਾਂ ਬਿਜਲੀ ਕੱਟ ਕਾਰਨ ਕਿਸਾਨ ਪ੍ਰੇਸ਼ਾਨ ਹਨ ਅਤੇ ਹੁਣ ਲਿਮਟਾਂ ਬਣਵਾਉਣ ਅਤੇ ਰਜਿਸਟਰੀਆਂ ਦਾ ਸਮਾਂ ਹੋਣ ਕਰਨ ਸਮੂਹਿਕ ਛੂੱਟੀ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਇਸ ਮਸਲੇ ਦਾ ਹੱਲ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀ ਮੁਕਤ ਕਰੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News