ਮੰਡੀਆਂ ''ਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਸਮੇਂ-ਸਮੇਂ ''ਤੇ ਹੱਲ ਕੀਤਾ ਜਾਵੇਗਾ: ਮੋਫਰ, ਮਿੱਤਲ

04/21/2020 6:46:10 PM

ਬੁਢਲਾਡਾ,(ਮਨਜੀਤ)- ਹਲਕਾ ਬੁਢਲਾਡਾ ਦੀਆਂ ਖਰੀਦ ਮੰਡੀਆਂ ਦੇ ਪ੍ਰਬੰਧਾਂ ਤੇ ਇੱਥੇ ਆਉਣ ਵਾਲੀ ਫਸਲ ਦਾ ਜਾਇਜਾ ਸਾਬਕਾ ਵਿਧਾਇਕ ਅਤੇ ਜ਼ਿਲਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ, ਜ਼ਿਲਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਅਤੇ ਕਾਂਗਰਸ ਪਾਰਟੀ ਹਲਕਾ ਇੰਚਾਰਜ ਬੁਢਲਾਡਾ ਬੀਬੀ ਰਣਜੀਤ ਕੌਰ ਭੱਟੀ ਵੱਲੋਂ ਸਾਂਝੇ ਤੌਰ ਤੇ ਲਿਆ ਗਿਆ। ਉਨਾਂ ਕਿਹਾ ਕਿ ਇਹ ਦੌਰੇ ਜਾਰੀ ਰਹਿਣਗੇ ਅਤੇ ਮੰਡੀਆਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਸਮੇਂ-ਸਮੇਂ ਤੇ ਹੱਲ ਕੀਤਾ ਜਾਂਦਾ ਰਹੇਗਾ। ਉਨਾਂ ਇਸ ਦੇ ਨਾਲ ਸਰਕਾਰ ਵੱਲੋਂ ਕਰਫਿਊ 'ਚ ਲੋੜਵੰਦਾਂ ਲਈ ਭੇਜੇ ਜਾ ਰਹੇ ਰਾਸ਼ਨ ਦੀ ਵੀ ਸਮੀਖਿਆ ਕੀਤੀ ਕਿ ਇਹ ਰਾਸ਼ਨ ਲੋੜਵੰਦਾਂ ਤੱਕ ਪਹੁੰਚ ਰਿਹਾ ਹੈ, ਜਿਸ ਦੀ ਰਿਪੋਰਟ ਉਨਾਂ ਨੇ ਸਰਕਾਰ ਨੂੰ ਭੇਜੀ ਹੈ। ਉਕਤ ਨੇਤਾਵਾਂ ਨੇ ਦਾਅਵਾ ਕੀਤਾ ਕਿ ਇਹ ਸਿਲਸਿਲਾ ਇਸੇ ਤਰਾਂ ਜਾਰੀ ਰਹੇਗਾ। 
 ਪਿਛਲੇ ਦਿਨੀਂ ਬੁਢਲਾਡਾ ਦੇ ਪਿੰਡ ਦਾਤੇਵਾਸ ਵਿਖੇ ਉਪਰੋਕਤ ਨੇਤਾਵਾਂ ਨੇ ਕਣਕ ਦੀ ਬੋਲੀ ਸ਼ੁਰੂ ਕਰਵਾਈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵੀ ਕਰਫਿਊ ਦੇ ਦੌਰਾਨ ਮੰਡੀਆਂ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਵੀ ਕੁਝ ਛੋਟ ਦਿੱਤੀ ਗਈ ਹੈ। ਚੇਅਰਮੈਨ ਪ੍ਰੇਮ ਮਿੱਤਲ, ਬਿਕਰਮ ਸਿੰਘ ਮੋਫਰ ਅਤੇ ਬੀਬੀ ਰਣਜੀਤ ਕੌਰ ਭੱਟੀ ਨੇ ਕਿਹਾ ਕਿ ਪੰਜਾਬ ਦੁਨੀਆਂ ਭਰ ਵਿੱਚ ਅੰਨਦਾਤੇ ਵਜੋਂ ਮਸ਼ਹੂਰ ਹੈ। ਇਸ ਦੀ ਧਰਤੀ ਤੇ ਵੱਡੀ ਤਦਾਦ ਵਿੱਚ ਹਾੜ੍ਹੀ ਦੀ ਫਸਲ ਕਣਕ ਪੈਦਾ ਕੀਤੀ ਜਾ ਰਹੀ ਹੈ ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਭੇਜੀ ਜਾਂਦੀ ਹੈ। ਉਨਾਂ ਕਿਹਾ ਕਿ ਅੱਜ ਕੋਰੋਨਾ ਵਾਇਰਸ ਕਾਰਨ ਸੰਕਟ ਦੀ ਘੜੀ ਆ ਪਈ ਹੈ। ਲੋਕਾਂ ਨੂੰ ਇਸ ਬਿਮਾਰੀ ਦੇ ਵਾਇਰਸ ਤੋਂ ਬਚਾਉਣਾ ਵੀ ਜਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਦੂਰ ਅੰਦੇਸ਼ੀ ਤੋਂ ਕੰਮ ਲੈਂਦਿਆਂ ਪੰਜਾਬ ਵਿੱਚ ਚੱਲ ਰਹੇ ਕਰਫਿਊ ਦੌਰਾਨ ਕਣਕ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਦਾ ਦਾਅਵਾ ਕੀਤਾ ਹੈ ਅਤੇ ਸਰਕਾਰ ਇਸ ਨੂੰ ਯਕੀਨੀ ਬਣਾਵੇਗੀ। ਉਨਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਤਾਂ ਸੂਬੇ ਦੇ ਅੰਨਦਾਤਾ ਨੂੰ ਸਰਕਾਰ  ਵੱਲੋਂ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਮਹੱਤਵਪੂਰਨ ਫੈਸਲੇ ਲਏ ਹਨ। ਮਿੱਤਲ ਅਤੇ ਮੋਫਰ ਨੇ ਕਿਹਾ ਕਿ ਉਹ ਜਿਲ•ੇ ਦੀਆਂ ਮੰਡੀਆਂ ਦਾ ਦੌਰਾ ਜਾਰੀ ਰੱਖਣਗੇ ਅਤੇ ਹਰ ਖਰੀਦ ਕੇਂਦਰ ਦੀ ਰਿਪੋਰਟ ਅਤੇ ਮੁਸ਼ਕਿਲ ਨੂੰ ਫੋਰੀ ਤੌਰ ਤੇ ਹੱਲ ਕਰਵਾਉਣਗੇ। ਇਸ ਦੌਰਾਨ ਉਨਾਂ ਨਾਲ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਵੀ ਮੌਜੂਦ ਸਨ।  ਇਸ ਮੌਕੇ ਸੈਕਟਰੀ ਮਨਮੋਹਨ ਸਿੰਘ, ਜ਼ਿਲਾ ਯੂਥ ਕਾਂਗਰਸ ਮਾਨਸਾ ਦੇ ਪ੍ਰਧਾਨ ਚੁਸ਼ਪਿੰਦਰਬੀਰ ਭੂਪਾਲ, ਰਣਵੀਰ ਸਿੰਘ ਗੋਬਿੰਦਪੁਰਾ, ਪਨਗ੍ਰੇਨ ਇੰਸਪੈਕਟਰ ਜਸਵੀਰ ਸਿੰਘ, ਪ੍ਰਕਾਸ਼ ਚੰਦ ਕੁਲਰੀਆਂ, ਹੈਪੀ ਮਲਹੋਤਰਾ,  ਹਰਪ੍ਰੀਤ ਸਿੰਘ ਪਿਆਰੀ, ਸੁਖਬੀਰ ਬਾਬਾ, ਸਰਪੰਚ ਰਣਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਇੰਸਪੈਕਟਰ ਅਤੇ ਅਧਿਕਾਰੀ ਤੇ ਕਾਂਗਰਸ ਪਾਰਟੀ ਦੇ ਆਗੂ ਮੌਜੂਦ ਸਨ।  


Bharat Thapa

Content Editor

Related News