ਖ਼ਰੀਦ ਏਜੰਸੀਆਂ ਨੇ 687912 ਮੀਟ੍ਰਿਕ ਟਨ ਝੋਨੇ ਦੀ ਕੀਤੀ ਖਰੀਦ : DC ਕੁਲਵੰਤ ਸਿੰਘ
Saturday, Nov 23, 2024 - 04:29 PM (IST)
ਮਾਨਸਾ (ਮਨਜੀਤ ਕੌਰ)-ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਮੰਡੀਆਂ ਵਿਚ ਜਿੱਥੇ ਕਿਸਾਨਾਂ ਵੱਲੋਂ ਲਿਆਂਦੀ ਫ਼ਸਲ ਦੀ ਤੁਰੰਤ ਖ਼ਰੀਦ ਕੀਤੀ ਜਾ ਰਹੀ ਹੈ, ਉੱਥੇ ਹੀ ਮਿੱਥੇ ਸਮੇਂ ਅੰਦਰ ਲਿਫਟਿੰਗ ਯਕੀਨੀ ਬਣਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਕਾਂਗਰਸ ਦੇ ਗੜ੍ਹ 'ਤੇ 'ਆਪ' ਕਬਜ਼ਾ, ਡੇਰਾ ਬਾਬਾ ਨਾਨਕ 'ਚ ਗੁਰਦੀਪ ਸਿੰਘ ਰੰਧਾਵਾ ਜੇਤੂ
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤਕ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ 7 ਲੱਖ 44 ਹਜ਼ਾਰ 848.29 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6 ਲੱਖ 87 ਹਜ਼ਾਰ 912 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਫਸਲ ’ਚੋਂ 6 ਲੱਖ 63 ਹਜ਼ਾਰ 788 ਮੀਟ੍ਰਿਕ ਟਨ (96.22 ਫੀਸਦੀ) ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਕਰੀਬ 1515 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਖ਼ਰੀਦ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਪਨਗਰੇਨ ਵੱਲੋਂ 2 ਲੱਖ 34 ਹਜ਼ਾਰ 289 ਮੀਟ੍ਰਿਕ ਟਨ, ਮਾਰਕਫੈੱਡ ਨੇ 1 ਲੱਖ 95 ਹਜ਼ਾਰ 508 ਮੀਟ੍ਰਿਕ ਟਨ, ਪਨਸਪ ਵੱਲੋਂ 1 ਲੱਖ 74 ਹਜ਼ਾਰ 330 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 83 ਹਜ਼ਾਰ 785 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8