ਕਣਕ ਦੀ ਖਰੀਦ ਸ਼ੁਰੂ ਨਾ ਹੋਣ ਮੰਡੀਆਂ ''ਚ ਪਰੇਸ਼ਾਨ ਹੋ ਰਹੇ ਹਨ ਕਿਸਾਨ

04/22/2019 5:51:32 PM

ਤਲਵੰਡੀ ਸਾਬੋ (ਗਰਗ) - ਸਬ-ਡਿਵੀਜ਼ਨ ਤਲਵੰਡੀ ਸਾਬੋ ਦੇ ਹਰਿਆਣਾ ਸਰਹੱਦ ਨਾਲ ਲਗਦੇ ਪਿੰਡ ਸੀਗੋ ਦੀ ਅਨਾਜ ਮੰਡੀ 'ਚ ਪਿਛਲੇ ਇਕ ਹਫਤੇ ਤੋਂ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਗਰਮੀ ਤੇ ਮੱਛਰ ਭਰੀ ਰਾਤ ਮੰਡੀ 'ਚ ਕੱਟਣ ਲਈ ਮਜ਼ਬੂਰ ਹੋ ਰਹੇ ਹਨ। ਮੰਡੀਆਂ 'ਚ ਆਏ ਉਕਤ ਕਿਸਾਨ ਕਣਕ ਦੀ ਖਰੀਦ ਨਾ ਹੋਣ ਕਾਰਨ ਬਹੁਤ ਜ਼ਿਆਦਾ ਪਰੇਸ਼ਾਨ ਹੋ ਰਹੇ ਹਨ। ਕਿਸਾਨਾਂ ਦੇ ਦੱਸਿਆ ਕਿ ਖਰੀਦ ਏਜੰਸੀਆਂ ਕਣਕ 'ਚ ਨਮੀ ਦੀ ਮਾਤਰਾ ਵਧ ਹੋਣ ਦਾ ਬਹਾਨਾ ਲਗਾ ਕੇ ਫਸਲ ਦੀ ਖਰੀਦ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਛੇ ਮਹੀਨੇ ਬੜੀ ਮੁਸ਼ਕਲਾਂ ਨਾਲ ਪਾਲੀ ਕਣਕ ਦੀ ਫਸਲ ਨੂੰ ਤਿਆਰ ਹੋਣ ਤੋਂ ਬਾਅਦ ਉਹ ਮੰਡੀ 'ਚ ਲੈ ਕੇ ਆਏ ਹਨ ਅਤੇ ਇਥੇ ਆ ਕੇ ਉਨ੍ਹਾਂ ਨੂੰ ਆਪਣੀ ਫਸਲ ਨੂੰ ਵੇਚਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਉਧਰ ਦੂਜੇ ਪਾਸੇ ਕਣਕ ਦੀ ਖਰੀਦ ਸ਼ੁਰੂ ਕਰਨ ਲਈ ਨਾ ਤਾਂ ਕੋਈ ਖਰੀਦ ਏਜੰਸੀ ਦਾ ਅਧਿਕਾਰੀ ਆ ਰਿਹਾ ਹੈ ਅਤੇ ਨਾ ਹੀ ਕੋਈ ਮੁਲਾਜ਼ਮ।

rajwinder kaur

This news is Content Editor rajwinder kaur