ਪੰਜਾਬ ਨਾਲ ਵੱਡਾ ਰਾਜਸੀ ਧੱਕਾ ਤੇ ਬੇਇਨਸਾਫ਼ੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਪ੍ਰੋ. ਬਡੂੰਗਰ

Sunday, Nov 01, 2026 - 06:35 PM (IST)

ਪੰਜਾਬ ਨਾਲ ਵੱਡਾ ਰਾਜਸੀ ਧੱਕਾ ਤੇ ਬੇਇਨਸਾਫ਼ੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਪ੍ਰੋ. ਬਡੂੰਗਰ

ਪਟਿਆਲਾ/ਸਨੌਰ (ਮਨਦੀਪ ਜੋਸਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 1 ਨਵੰਬਰ ਦਾ ਦਿਹਾੜਾ ਦੇਸ਼ ਭਗਤ ਅਤੇ ਸਿੱਖ ਕੌਮ ਨੂੰ ਮਿਲੇ ਉਨ੍ਹਾਂ ਜ਼ਖ਼ਮਾਂ ਨੂੰ ਤਾਜ਼ਾ ਕਰ ਦਿੰਦਾ ਹੈ, ਜਿਸ ਨੂੰ ਕਾਲੇ ਦਿਨ ਦੇ ਤੌਰ 'ਤੇ ਵੇਖਿਆ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਪਹਿਲੀ ਨਵੰਬਰ 1966 ਨੂੰ ਪੰਜਾਬ ਦੇ ਤਿੰਨ ਟੁਕੜੇ ਕਰਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਦੀ ਵੰਡ ਕਰਕੇ ਪੰਜਾਬ ਨਾਲ ਵੱਡਾ ਰਾਜਸੀ ਧੱਕਾ ਅਤੇ ਬੇਇਨਸਾਫ਼ੀ ਕੀਤੀ ਗਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। 

ਇਹ ਵੀ ਪੜ੍ਹੋ: ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ ਦੁੱਖ਼

ਪ੍ਰੋ. ਬਡੂੰਗਰ ਨੇ ਕਿਹਾ ਕਿ ਕੋਝੀਆਂ ਅਤੇ ਸਾਜਿਸ਼ਾਂ ਚਾਲਾਂ ਨਾਲ ਪੰਜਾਬ ਦੇ ਪਾਣੀਆਂ, ਪੰਜਾਬ ਦੀ ਰਾਜਧਾਨੀ ਤੋਂ ਇਲਾਵਾ ਪੰਜਾਬ ਦੀ ਹਾਈਕੋਰਟ, ਪੰਜਾਬ ਯੂਨਵਰਸਿਟੀ ਅਤੇ ਪੰਜਾਬੀ ਬੋਲਦੇ ਇਲਾਕੇ ਤੱਕ ਖੋਹਕੇ ਪੰਜਾਬ ਨੂੰ ਰਿੰਡ ਮੁੰਡ ਕਰ ਦਿੱਤਾ ਗਿਆ। ਪ੍ਰੋ. ਬਡੂੰਗਰ ਨੇ ਚਿੰਤਾ ਪ੍ਰਗਟ ਕੀਤਾ ਕਿ 1 ਨਵੰਬਰ ਨੂੰ 1984 ਨੂੰ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਇਸ਼ਾਰੇ 'ਤੇ ਦਿੱਲੀ, ਕਾਹਨਪੁਰ, ਬੇਕਾਰੋ ਅਤੇ ਭਾਰਤੀ ਦੇ ਅਨੇਕਾਂ ਹਿੱਸਿਆਂ ਵਿਚ ਬੇਰਹਿਮੀ ਨਾਲ ਸਮੂਹ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਆਖ ਦਿੱਤਾ 'ਜਬ ਬੜਾ ਪੇੜ ਗਿਰਤਾ ਹੈ ਧਰਤੀ ਤੋਂ ਕਾਂਪ ਜਾਤੀ ਹੈ' ਅਜਿਹੇ ਵਿਚ ਅੱਜ ਤੱਕ ਜਦੋਂ ਵੀ ਪਹਿਲੀ ਨਵੰਬਰ ਆਉਂਦੀ ਹੈ ਤਾਂ ਸਾਰੀਆਂ ਘਟਨਾਵਾਂ ਤਰੋ ਤਾਜ਼ਾ ਹੁੰਦੀਆਂ ਹਨ। ਇਸ ਕਰਕੇ ਅਜਿਹੇ ਦਿਨ ਨੂੰ ਕਾਲੇ ਦਿਨ ਦੇ ਤੌਰ 'ਤੇ ਵੇਖਦੇ ਹੋਏ ਇਸ ਦਿਨ ਨੂੰ ਪੰਜਾਬ ਦੀ ਬਰਬਾਦੀ ਦਿਵਸ ਦੇ ਤੌਰ 'ਤੇ ਮਨਾਇਆ ਜਾਣਾ ਚਾਹੀਦਾ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News