ਘਰ ''ਚ ਦਾਖ਼ਲ ਹੋ ਕੇ ਪ੍ਰਾਪਰਟੀ ਡੀਲਰ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Monday, Feb 17, 2025 - 07:09 PM (IST)

ਲੁਧਿਆਣਾ (ਰਿਸ਼ੀ)-ਥਾਣਾ ਦੁੱਗਰੀ ਦੀ ਪੁਲਸ ਨੇ ਸੀ. ਆਰ. ਪੀ. ਐੱਫ਼. ਕਾਲੋਨੀ 'ਚ ਇਕ ਪ੍ਰਾਪਰਟੀ ਡੀਲਰ ਘਰ 'ਚ ਦਾਖ਼ਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਘਰ ਦੇ ਬਾਹਰ ਖੜ੍ਹੀ ਕਾਰ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰੋਹਿਤ, ਜਸਵਿੰਦਰ, ਰਾਜਵੀਰ ਸਿੰਘ ਅਤੇ ਪਵਨ ਚੌਧਰੀ ਵਾਸੀ ਨਿਊ ਜੀਟੀਬੀ ਨਗਰ, ਧਾਂਦਰਾ ਰੋਡ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜ਼ਖ਼ਮੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ 29 ਜਨਵਰੀ ਨੂੰ ਆਪਣੇ ਘਰ ਮੌਜੂਦ ਸੀ ਤਾਂ ਉਕਤ ਦੋਸ਼ੀ ਕਾਰ 'ਚ ਸਵਾਰ ਹੋ ਕੇ ਘਰ ਦੇ ਅੰਦਰ ਆਏ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਬਾਹਰ ਖੜ੍ਹੀ ਕਾਰ ਦੀ ਭੰਨਤੋੜ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਗੈਰ-ਕਾਨੂੰਨੀ ਏਜੰਟਾਂ ਦੇ ਅੰਕੜੇ ਕਰਨਗੇ ਹੈਰਾਨ, ਹੁਣ ਹੋਵੇਗੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e