ਕੰਮ ਨਾ ਹੋਣ ਕਾਰਨ ਰਹਿਣ ਲੱਗਾ ਪ੍ਰੇਸ਼ਾਨ, ਫ਼ਿਰ ਗ਼ਲਤ ਦਵਾਈ ਨਿਗਲ ਕੇ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ
Friday, Aug 30, 2024 - 05:19 AM (IST)

ਲੁਧਿਆਣਾ (ਗੌਤਮ)- ਪੱਖੋਵਾਲ ਰੋਡ ’ਤੇ ਸਥਿਤ ਪੰਜਾਬ ਮਾਤਾ ਨਗਰ ’ਚ ਇਕ ਪ੍ਰਾਪਰਟੀ ਡੀਲਰ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਦੁੱਗਰੀ ਦੀ ਪੁਲਸ ਨੇ ਮੌਕਾ ਦੇਖਣ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।
ਪੁਲਸ ਨੇ ਮਰਨ ਵਾਲੇ ਦੀ ਪਛਾਣ ਸ਼ਰਣਜੀਤ ਸਿੰਘ (50) ਵਜੋਂ ਕੀਤੀ ਹੈ। ਪੁਲਸ ਨੇ ਉਸ ਦੇ ਪਿਤਾ ਜੋਰਾ ਸਿੰਘ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ- ਬੱਚੇ ਦੀ ਕਸਟਡੀ ਦੇ ਮਾਮਲੇ 'ਚ HC ਦਾ ਫ਼ੈਸਲਾ- 'ਪਿਓ ਦਾ ਪਿਆਰ ਕਿਸੇ ਵੀ ਤਰ੍ਹਾਂ ਮਾਂ ਦੇ ਪਿਆਰ ਤੋਂ ਬਿਹਤਰ ਨਹੀਂ...'
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਸ ਦੇ ਪਰਿਵਾਰ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਕੰਮ ਨਾ ਹੋਣ ਕਾਰਨ ਉਹ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਸੀ। ਇਸੇ ਦੌਰਾਨ ਉਹ ਬੀਮਾਰ ਰਹਿਣ ਲੱਗਾ। ਬੁੱਧਵਾਰ ਨੂੰ ਦੇਰ ਰਾਤ ਉਸ ਨੇ ਕੋਈ ਗਲਤ ਦਵਾਈ ਨਿਗਲ ਗਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਹਸਪਤਾਲ ਲਿਜਾਣ ’ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਆਸਮਾਨੋਂ 'ਕਾਲ' ਬਣ ਵਰ੍ਹਿਆ ਮੀਂਹ, ਪਾਠ ਕਰ ਰਹੇ ਵਿਅਕਤੀ 'ਤੇ ਡਿੱਗ ਗਈ ਘਰ ਦੀ ਛੱਤ, ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e