ਟੋਏ 'ਚ ਡਿੱਗੇ 3 ਭਰਾਵਾਂ ਦੀ ਮੌਤ 'ਤੇ ਪਰਿਵਾਰ ਨੇ ਸੜਕ 'ਤੇ ਲਾਇਆ ਜਾਮ (ਵੀਡੀਓ)

Monday, Jul 22, 2019 - 04:01 PM (IST)

ਫਤਿਹਗੜ੍ਹ ਸਾਹਿਬ (ਜਗਦੇਵ)—ਫਤਿਹਗੜ੍ਹ ਸਾਹਿਬ ਦੇ ਪਿੰਡ ਖੋਜੇਮਾਜਰਾ 'ਚ ਤਿੰਨ ਪੁੱਤਾਂ ਨੂੰ ਗਵਾਉਣ ਵਾਲੇ ਪਰਿਵਾਰ ਵਲੋਂ ਪੁਲਸ ਪ੍ਰਸ਼ਾਸਨ ਖਿਲਾਫ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਸ ਵਲੋਂ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮੌਕੇ ਪਰਿਵਾਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਆਗੂ ਮੌਜੂਦ ਸਨ, ਜਿਨ੍ਹਾਂ ਨੇ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿੰਡ ਖੋਜੇਮਾਜਰਾ 'ਚ ਲਵਪ੍ਰੀਤ, ਜੋਬਨਪ੍ਰੀਤ, ਜਸ਼ਨਪ੍ਰੀਤ ਸਿੰਘ ਸੀ ਨਾਂਅ ਦੇ ਬੱਚਿਆਂ ਦੀ ਪਾਣੀ ਨਾਲ ਭਰੇ ਟੋਏ 'ਚ ਡਿੱਗਣ ਕਾਰਨ ਮੌਤ ਹੋ ਗਈ। ਤਿੰਨੋਂ ਹੀ ਸਕੇ ਭਰਾ ਸਨ। ਫਿਲਹਾਲ ਅਕਾਲੀ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਗਰੀਬ ਪਰਿਵਾਰ ਨੂੰ ਇਨਸਾਫ ਦਿਵਾਉਣ ਤੇ ਬਣਦੀ ਮਾਲੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ।


author

Shyna

Content Editor

Related News