ਮਗਨਰੇਗਾ ਕਰਮਚਾਰੀ ਯੂਨੀਅਨ ਨੇ ਹੱਕੀ ਮੰਗਾਂ ਲਈ ਠੋਕਿਆ ਬਲਾਕ ਪੱਧਰੀ ਤਿੰਨ ਦਿਨਾ ਧਰਨਾ

09/18/2019 12:24:48 PM

ਨਾਭਾ (ਜਗਨਾਰ)—ਮਗਨਰੇਗਾ ਕਰਮਚਾਰੀ ਯੂਨੀਅਨ ਨਾਭਾ ਵਲੋਂ ਸੂਬਾ ਪੱਧਰੀ ਕਮੇਟੀ ਦੇ ਸੱਦੇ ਤਹਿਤ ਏ.ਪੀ.ਓ. ਅਮਰੀਕ ਸਿੰਘ ਦੀ ਅਗਵਾਈ 'ਚ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਮੁਲਾਜ਼ਮਾਂ ਵਲੋਂ 16-17 ਅਤੇ ਅੱਜ 18 ਸਤੰਬਰ ਨੂੰ ਕਲਮਛੋੜ ਹੜਤਾਲ ਕੀਤੀ ਗਈ।|ਧਰਨਾਕਾਰੀ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਅਸੀਂ ਪਿਛਲੇ ਕਰੀਬ 10-12 ਸਾਲਾਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਅਧੀਨ ਕੰਮ ਕਰਦੇ ਆ ਰਹੇ ਹਾਂ, ਦੇ ਬਾਵਜੂਦ ਸਮੇਂ ਦੀਆਂ ਸਰਕਾਰਾਂ ਵਲੋਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦੇ ਕੇ ਸਾਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਰੋਸ ਵਜੋਂ ਅੱਜ ਅਸੀਂ ਇਹ ਕਲਮਛੋੜ ਹੜਤਾਲ ਕਰਕੇ ਮੁਜਾਹਰੇ ਕਰਨ ਦਾ ਫੈਸਲਾ ਲਿਆ ਹੈ, ਜਿਸ ਕਾਰਨ ਤਿੰਨ ਦਿਨ ਬਲਾਕ ਪੱਧਰੀ ਧਰਨੇ ਲਗਾਏ ਗਏ ਹਨ ਅਤੇ 19 , 20 ਸਤੰਬਰ ਨੂੰ ਜ਼ਿਲਾ ਪੱਧਰੀ ਡੀ.ਸੀ. ਦਫਤਰ ਦੇ ਬਾਹਰ ਧਰਨਾ ਲਗਾਇਆ ਜਾਵੇਗਾ।|ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਸੂਬਾ ਪੱਧਰੀ ਧਰਨਾ ਅਣਮਿੱਥੇ ਸਮੇਂ ਲਈ ਧਰਨਾ ਦੇਣ ਲਈ ਮਜਬੂਰ ਹੋਵਾਂਗੇ, ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।|ਅੱਜ ਦੇ ਧਰਨੇ 'ਚ ਹਰਮਨਪ੍ਰੀਤ ਸਿੰਘ, ਸਤਨਾਮ ਸਿੰਘ, ਤੀਰਥ ਸਿੰਘ, ਦਲਜੀਤ ਕੌਰ ਸੀ.ਏ, ਨਿਖਲ ਕੁਮਾਰ, ਤਰਪਿੰਦਰ ਸਿੰਘ, ਅਵਤਾਰ ਸਿੰਘ, ਰਾਮਵੀਰ ਸਿੰਘ, ਗੁਰਦੀਪ ਸਿੰਘ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਚੈਨ ਸਿੰਘ, ਕੇਸਰ ਸਿੰਘ ਆਦਿ ਮੁਲਾਜਮ ਮੌਜੂਦ ਸਨ।

Shyna

This news is Content Editor Shyna