ਸੀ.ਏ.ਏ. ਅਤੇ ਐਨ.ਆਰ.ਸੀ. ਦੇ ਵਿਰੋਧ ''ਚ ਮੁਸਲਿਮ ਭਾਈਚਾਰੇ ਨੇ ਮਨਾਇਆ ''ਕਾਲਾ ਦਿਵਸ''

01/03/2020 5:13:31 PM

ਨਾਭਾ (ਜਗਨਾਰ): ਅੱਜ ਰਿਆਸਤੀ ਸ਼ਹਿਰ ਨਾਭਾ ਸਥਿਤ ਮੁਸਲਿਮ ਭਾਈਚਾਰੇ ਵਲੋਂ ਦਲਿਤ ਸਮਾਜ ਦੇ ਸਹਿਯੋਗ ਨਾਲ ਸੰਵਿਧਾਨ ਬਚਾਓ-ਦੇਸ਼ ਬਚਾਓ ਅੰਦੋਲਨ ਤਹਿਤ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚੋਂ ਰੋਸ ਮਾਰਚ ਕਰਕੇ ਕਾਲਾ ਦਿਵਸ ਮਨਾਇਆ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਬਾਅਦ ਨਾਇਬ ਤਹਿਸੀਲਦਾਰ ਕੁਲਭੂਸ਼ਨ ਕੁਮਾਰ ਨੂੰ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਜੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।ਇਕੱਠੇ ਹੋਏ ਮੁਜਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਸੰਵਿਧਾਨ ਬਚਾਓ ਦੇਸ਼ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ ਅਤੇ ਮੁਸਲਿਮ ਭਾਈਚਾਰੇ ਵਲੋਂ ਮੁਸਤਾਕ ਅਲੀ ਕਿੰਗ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਹ ਸੀ.ਸੀ.ਏ. ਅਤੇ ਐਨ.ਆਰ.ਆਈ. ਤਹਿਤ ਲੋਕਾਂ ਨੂੰ ਆਪਸ 'ਚ ਵੰਡਿਆ ਜਾ ਰਿਹਾ ਹੈ, ਜਿਸਨੂੰ ਦੇਸ਼ ਵਾਸੀ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਦੋਵੇਂ ਬਿਲ ਵਾਪਸ ਨਾ ਲਏ ਤਾਂ ਪੂਰੇ ਭਾਰਤ 'ਚ ਕੇਂਦਰ ਸਰਕਾਰ ਖਿਲਾਫ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ।|ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੂਲ ਇਲਾਲ ਸਲਮਾਨੀ, ਬਾਬਾ ਗੁਰਕੀਰਤ ਸਿੰਘ ਅੱਚਲ, ਡਾ. ਸਲੀਮ ਹਿਮਾਨੀ, ਜਵੇਦ ਅਫਜਲ, ਜੋਰਾ ਸਿੰਘ ਚੀਮਾ, ਡਾ. ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਸਲਿਕ ਭਾਈਚਾਰੇ ਦੇ ਲੋਕ ਅਤੇ ਭਰਾਤਰੀ ਜਥੇਬੰਦੀਆਂ ਦੇ ਸਾਥੀ ਮੌਜੂਦ ਸਨ।

Shyna

This news is Content Editor Shyna