ਹਾਥਰਸ ਘਟਨਾ ਅਤੇ ਵਜ਼ੀਫ਼ਾ ਘਪਲੇ ਦੇ ਖਿਲਾਫ ਰੋਸ ਮੁਜਾਹਰਾ

10/10/2020 10:43:14 PM

ਬੁਢਲਾਡਾ, (ਬਾਂਸਲ)- ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲਾ ਅਤੇ ਹਾਥਰਸ 'ਚ ਹੋਈ ਗੈਂਗਰੇਪ ਦੀ ਘਟਨਾ ਨੂੰ ਲੈ ਕੇ ਸੰਤ ਸਮਾਜ ਅਤੇ ਵਾਲਮੀਕ ਟਾਈਗਰਸ ਫੋਰਸ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਬੁਢਲਾਡਾ ਵਿੱਚ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਵਾਪਰੇ ਬਲਾਤਕਾਰ ਅਤੇ ਕਤਲ ਕਾਂਡ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਹਾਥਰਸ ਦੀ ਘਟਨਾ 'ਚ ਅਜੇ ਤੱਕ ਸਰਕਾਰ ਕੋਈ ਸਖ਼ਤ ਕਦਮ ਨਹੀਂ ਚੁੱਕ ਸਕੀ ਹੈ। ਉਨ੍ਹਾਂ ਕਿਹਾ ਕਿ ਯੂ ਪੀ ਸਰਕਾਰ ਅਜੇ ਤੱਕ ਮੁਲਜ਼ਮਾਂ ਤਕ ਨਹੀਂ ਪਹੁੰਚ ਸਕੀ ਹੈ ਅਤੇ ਪੁਲਸ ਦੀ ਕਾਰਜ ਪ੍ਰਣਾਲੀ ਵੀ ਸ਼ੱਕੀ ਹੈ, ਹਰ ਵਾਰ ਕੋਈ ਨਾ ਕੋਈ ਕਹਾਣੀ ਬਣਾ ਕੇ ਇਸ ਘਟਨਾ 'ਚ ਪੇਸ਼ ਕੀਤੀ ਜਾ ਰਹੀ ਹੈ। ਇਸ ਮੌਕੇ 'ਤੇ ਸ਼ੇਰ ਸਿੰਘ ਸ਼ੇਰ, ਨੰਬਰਦਾਰ ਰਮੇਰ ਕੁਮਾਰ ਮੇਸ਼ੀ, ਮੱਖਣ ਸਿੰਘ, ਕੁੰਡਾ ਸਿੰਘ, ਨਛੱਤਰ ਸਿੰਘ, ਗੋਰਾ ਸਿੰਘ ਆਦਿ ਨੇ ਵੀ ਵਿਚਾਰ ਪੇਸ਼ ਕੀਤੇ।

Bharat Thapa

This news is Content Editor Bharat Thapa