ਸ਼ਰਾਬ ਫੈਕਟਰੀ ਖ਼ਿਲਾਫ਼ ਲੱਗੇ ਮੋਰਚੇ ''ਚ ਭਾਰਤੀ ਕਿਸਾਨ ਯੂਨੀਅਨ ਮਲੇਰਕੋਟਲਾ ਨੇ ਕੀਤੀ ਸ਼ਮੂਲੀਅਤ
Tuesday, Jan 24, 2023 - 01:37 AM (IST)

ਜ਼ੀਰਾ (ਗੁਰਮੇਲ ਸੇਖਵਾਂ): 24 ਜੁਲਾਈ ਤੋਂ ਚਲ ਰਹੇ ਮਾਲਬ੍ਰੋਜ਼ ਇੰਟਰਨੈਸ਼ਨ ਸ਼ਰਾਬ ਫੈਕਟਰੀ ਮਨਸੂਰਵਾਲ ਜ਼ੀਰਾ ਫਿਰੋਜ਼ਪੁਰ ਵਿਖੇ ਚੱਲ ਰਹੇ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਤਾਰ ਸ਼ਮੂਲੀਅਤ ਕੀਤੀ ਜਾ ਰਹੀ। ਅੱਜ ਜ਼ਿਲ੍ਹਾ ਲੁਧਿਆਣਾ ਦੀ ਵਾਪਸੀ ਉਪਰੰਤ ਜ਼ਿਲ੍ਹਾ ਮਲੇਰਕੋਟਲਾ ਨੇ ਜ਼ਿਲ੍ਹਾ ਮੀਤ ਪ੍ਰਧਾਨ ਰਵਿੰਦਰ ਸਿੰਘ ਕਾਸਾਪੁਰ ਦੀ ਅਗਵਾਈ ਵਿਚ ਵੱਡੇ ਜੱਥੇ ਦੇ ਰੂਪ ਵਿਚ ਸ਼ਮੂਲੀਅਤ ਕੀਤੀ, ਜਿਸ ਵਿਚ ਜ਼ਿਲ੍ਹਾ ਮਲੇਰਕੋਟਲਾ ਦੇ ਅਹਿਮਦਗੜ੍ਹ ਬਲਾਕ ਪ੍ਰਧਾਨ ਅਮਰਜੀਤ ਸਿੰਘ, ਮੀਤ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਸਵਰਨਜੀਤ ਸਿੰਘ, ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਜਿੱਤਵਾਲ ਕਲਾਂ ਅਤੇ ਸਮੂਹ ਇਕਾਈਆਂ ਦੇ ਪ੍ਰਧਾਨ 70 ਤੋਂ ਵੱਧ ਗਿਣਤੀ ਲੈ ਕੇ ਮੋਰਚੇ ਵਿਚ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ - ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਆਗੂਆਂ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਵੱਲੋਂ ਫੈਕਟਰੀ ਬੰਦ ਕਰਨ ਦੇ ਹੁਕਮ ਦਿੱਤੇ ਹਨ, ਪਰ ਮੋਰਚਾ ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਵੱਲੋ ਵੱਖ-ਵੱਖ ਸਮੇਂ ਸੂਬਾ ਆਗੂਆਂ ਵੱਲੋਂ ਵਾਰ-ਵਾਰ ਇਸ ਮੋਰਚੇ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ ਤੇ ਸੂਬਾ ਕਮੇਟੀ ਵੱਲੋਂ ਵੱਖ ਵੱਖ ਜਿਲ੍ਹਿਆਂ ਦੀ ਡਿਊਟੀ ਲਗਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।