ਤਨਖ਼ਾਹ ਨਾ ਮਿਲਣ ਦੇ ਵਿਰੋਧ ''ਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਕਾਮੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ

07/18/2022 6:26:40 PM

ਫਿਰੋਜ਼ਪੁਰ(ਕੁਮਾਰ) : ਬਲਾਕ ਫਿਰੋਜ਼ਪੁਰ ਅਤੇ ਬਲਾਕ ਘੱਲ ਖ਼ੁਰਦ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਉਨ੍ਹਾਂ ਨੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਵਿਭਾਗ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। 

ਇਹ ਵੀ ਪੜ੍ਹੋ- ਧਾਰਮਿਕ ਸਥਾਨ ’ਤੇ ਪਾਣੀ ਵਾਲੇ ਬੋਰ ਦੌਰਾਨ ਆਇਆ ਸ਼ਰਾਬਨੁਮਾ ਪਾਣੀ, ਹੈਰਾਨ ਰਹਿ ਗਏ ਪ੍ਰਬੰਧਕ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਤੇ ਸਰਕਾਰ ਬਦਲ ਗਈ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਜਿਸ ਕਾਰਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਹੀਂ ਮਿਲ ਰਹੀਆਂ ਅਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਔਖਾ ਹੋ ਗਿਆ ਹੈ। ਉਨ੍ਹਾਂ ਦੇ ਬੱਚਿਆਂ ਦੀਆਂ ਸਕੂਲ ਫੀਸਾਂ ਅਤੇ ਰਾਸ਼ਨ ਆਦਿ ਦੇ ਬਿੱਲ ਦੇਣਾ ਆਦਿ ਮੁਸ਼ਕਿਲ ਹੋ ਗਿਆ ਹੈ। ਰੋਸ ਵਿੱਚ ਆਏ ਜਲ ਸਪਲਾਈ ਤੇ ਸੈਨੀਟੇਸ਼ਨ ਕਰਮਚਾਰੀ ਦੁਪਹਿਰ ਕਰੀਬ 2.30 ਵਜੇ ਦਫ਼ਤਰ ਦੇ ਅੰਦਰ ਬਣੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਅਤੇ ਮੰਗ ਕਰ ਰਹੇ ਹਨ ਕਿ ਤੁਰੰਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤਨਖ਼ਾਹਾਂ ਪਾਈਆ ਜਾਣ ਅਤੇ ਭਵਿੱਖ ਵਿੱਚ ਨਿਸ਼ਚਿਤ ਤਰੀਕ ’ਤੇ ਤਨਖ਼ਾਹ ਦੇਣ ਦੇ ਨਾਲ ਨਾਲ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੁਰੰਤ ਮੰਨੀਆਂ ਜਾਣ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Anuradha

This news is Content Editor Anuradha