ਵਿਧਾਇਕ ਸਵਨਾ ਦੇ ਭਰੋਸੇ 'ਤੇ 5ਵੇਂ ਦਿਨ ਖ਼ਤਮ ਹੋਇਆ ਮੁਹਾਰ ਸੋਨਾ ਦੇ ਸਰਕਾਰੀ ਸਕੂਲ ਦਾ ਧਰਨਾ, ਜਲਦ ਹੋਵੇਗਾ ਅੱਪਗ੍ਰੇਡ

Tuesday, May 30, 2023 - 12:36 PM (IST)

ਵਿਧਾਇਕ ਸਵਨਾ ਦੇ ਭਰੋਸੇ 'ਤੇ 5ਵੇਂ ਦਿਨ ਖ਼ਤਮ ਹੋਇਆ ਮੁਹਾਰ ਸੋਨਾ ਦੇ ਸਰਕਾਰੀ ਸਕੂਲ ਦਾ ਧਰਨਾ, ਜਲਦ ਹੋਵੇਗਾ ਅੱਪਗ੍ਰੇਡ

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਫਾਜ਼ਿਲਕਾ ਉਪ-ਮੰਡਲ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਹਾਈ ਸਕੂਲ ਨੂੰ 12ਵੀਂ ਜਮਾਤ ’ਚ ਅੱਪਗ੍ਰੇਡ ਕਰਨ ਦੀ ਮੰਗ ਨੂੰ ਲੈ ਕੇ ਚਾਰ ਪਿੰਡਾਂ ਦੇ ਲੋਕਾਂ ਦਾ ਧਰਨਾ ਬੀਤੇ ਦਿਨ 5ਵੇਂ ਦਿਨ ਸਮਾਪਤ ਹੋ ਗਿਆ। ਪੰਜਵੇਂ ਦਿਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਲੋਕਾਂ ਨੂੰ ਲਿਖਤੀ ਪੱਤਰ ਰਾਹੀਂ ਭਰੋਸਾ ਦਿੱਤਾ ਕਿ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇਗਾ। ਧਰਨੇ ਵਾਲੀ ਥਾਂ ’ਤੇ ਪੁੱਜੇ ਵਿਧਾਇਕ ਸਵਨਾ ਨੇ ਕਿਹਾ ਕਿ ਉਨ੍ਹਾਂ ਵਲੋਂ ਸਕੂਲ ਨੂੰ ਅਪਗ੍ਰੇਡ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਲਈ ਉਹ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਵੀ ਮਿਲੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿੱਖਿਆ ਮੰਤਰੀ ਵੱਲੋਂ ਇਸ ਸਕੂਲ ਨੂੰ ਅਪਗ੍ਰੇਡ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਪਰ 25 ਮਈ ਤੋਂ ਪਿੰਡ ਵਾਸੀਆਂ ਨੇ ਧਰਨਾ ਦਿੱਤਾ। ਉਨ੍ਹਾਂ ਦੱਸਿਆ ਕਿ ਛੁੱਟੀਆਂ ਤੋਂ ਬਾਅਦ 1 ਜੁਲਾਈ ਤੋਂ ਸਕੂਲ ’ਚ 11ਵੀਂ ਅਤੇ 12ਵੀਂ ਦੀਆਂ ਜਮਾਤਾਂ ਸ਼ੁਰੂ ਹੋ ਜਾਣਗੀਆਂ। ਇਸ ਦੌਰਾਨ ਉਨ੍ਹਾਂ ਬਾਕੀ ਸਾਰੀਆਂ ਮੰਗਾਂ ਵੀ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ- ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਦੀ ਇੰਝ ਹੋਈ ਮੌਤ

ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਮੈਂਬਰ ਜਗਦੀਸ਼ ਸਿੰਘ ਮਨਸਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਕਮਲਜੀਤ ਮੁਹਾਰ ਖੀਵਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਕੂਲ ਨੂੰ ਸੀਨੀਅਰ ਸੈਕੰਡਰੀ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਤਾਲਾ ਲਾਇਆ ਹੋਇਆ ਹੈ। ਇਨ੍ਹਾਂ ਪਿੰਡਾਂ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ 15 ਤੋਂ 20 ਕਿਲੋਮੀਟਰ ਦੂਰ ਦੂਜੇ ਸਕੂਲਾਂ ’ਚ ਜਾਣਾ ਪੈਂਦਾ ਹੈ ਜਦਕਿ ਇਹ ਸਕੂਲ ਅਪਗ੍ਰੇਡ ਹੋਣ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ। ਇਹ ਸਾਰਿਆਂ ਦੀ ਏਕਤਾ ਦੀ ਜਿੱਤ ਹੈ ਅਤੇ ਲੋੜ ਪੈਣ ’ਤੇ ਉਹ ਭਵਿੱਖ ’ਚ ਵੀ ਅਜਿਹੇ ਮੁੱਦਿਆਂ ’ਤੇ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਮੀਡੀਆ ਦਾ ਵੀ ਧੰਨਵਾਦ ਕੀਤਾ। ਇਸ ਤੋਂ ਬਾਅਦ ਪਿੰਡਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਨੇ ਜੇਤੂ ਰੈਲੀ ਕੱਢੀ ਅਤੇ ਕਿਹਾ ਕਿ ਜੇਕਰ ਭਵਿੱਖ ’ਚ ਕੋਈ ਸਮੱਸਿਆ ਆਈ ਤਾਂ ਉਹ ਮੁੜ ਸੰਘਰਸ਼ ਕਰਨਗੇ। ਇਸ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- CM ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਬੇਅਦਬੀ ਨਾਲ ਜੁੜੇ ਅਹਿਮ ਬਿੱਲਾਂ 'ਤੇ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News