ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਮੰਗਾਂ ਮਨਾਉਣ ਲਈ ਕੀਤਾ ਗਿਆ ਰੋਸ ਪ੍ਰਦਰਸ਼ਨ

05/13/2020 3:22:52 PM

ਮਾਨਸਾ(ਅਮਰਜੀਤ ਚਾਹਲ) — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਅੱਜ ਪਿੰਡ ਦੀ ਡਿਸਪੈਂਸਰੀ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਲਈ ਜਿਹੜੇ ਵੀ ਕਰਮਚਾਰੀ ਫਰੰਟ ਲਾਈਨ 'ਤੇ ਹੋ ਕੇ ਲੜਾਈ ਲੜ ਰਹੇ ਹਨ। ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਸਾਰਿਆਂ ਦਾ 50 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ। ਇਸ ਦੇ ਨਾਲ ਹੀ ਸਾਰਿਆਂ ਨੂੰ ਮੈਡੀਕਲ ਕਿੱਟ ਦੇ ਕੇ ਤਾਇਨਾਤ ਕੀਤਾ ਜਾਵੇ ਤਾਂ ਜੋ ਉਹ ਸਮਾਜ ਦੇ ਨਾਲ-ਨਾਲ ਇਸ ਬੀਮਾਰੀ ਤੋਂ ਆਪਣੇ-ਆਪ ਨੂੰ ਵੀ ਬਚਾ ਸਕਣ।
ਭਾਰਤੀ ਕਿਸਾਨ ਯੂਨੀਅਨ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ 'ਚ ਸਿਹਤ ਵਿਭਾਗ ਦੀ ਡਿਸਪੈਂਸਰੀਆਂ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਾਕਾਰੀਆਂ ਨੇ ਮੰਗ ਕੀਤੀ ਕਿ ਸਿਹਤ ਵਿਭਾਗ ਦੇ ਜ਼ਿਆਦਾਤਰ ਕਰਮਚਾਰੀ ਕੱਚੇ ਹਨ ਜਿੰਨ੍ਹਾਂ ਨੂੰ ਪੱਕਾ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਪੁਲਸ ਸਫਾਈ ਕਰਮਚਾਰੀ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਜਿਹੜੇ ਕੱਚੇ ਹਨ ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਸਾਰਿਆਂ ਦਾ 50 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ। ਇਸ ਤੋਂ ਇਲਾਵਾ ਸਾਰਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਵਾਲੀ ਪੀਪੀ ਈ ਕਿੱਟ ਦਿੱਤੀ ਜਾਵੇ, ਤਾਂ ਜੋ ਆਪਣਾ ਅਤੇ ਸਮਾਜ ਦਾ ਇਸ ਬੀਮਾਰੀ ਤੋਂ ਬਚਾਅ ਕੀਤਾ ਜਾ ਸਕੇ।

 


Harinder Kaur

Content Editor

Related News