ਪੰਜਾਬ ਰੋਡਵਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ, ਤਿੱਖੇ ਸੰਘਰਸ਼ ਦੀ ਚਿਤਾਵਨੀ
Tuesday, Jul 12, 2022 - 11:24 AM (IST)
ਬੁਢਲਾਡਾ (ਬਾਂਸਲ) : ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਬੁਢਲਾਡਾ ਡਿਪੂ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਗੁਰਸੇਵਕ ਹੈਪੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਮੌਜੂਦਾ ਟਰਾਂਸਪੋਰਟ ਮੰਤਰੀ ਪੰਜਾਬ ਨੇ ਧਰਨੇ ਵਿਚ ਸ਼ਾਮਲ ਹੋ ਕੇ ਕੀਤਾ ਸੀ। ਮੌਜੂਦਾ ਸਰਕਾਰ ਸਮੇਂ ਪਿਛਲੇ ਦਿਨੀਂ ਰੱਖੀ ਹੜਤਾਲ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਇਕ ਹਫ਼ਤੇ ਵਿਚ ਕਰਵਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਭਰੋਸੇ ’ਤੇ ਅੱਗੇ ਪਾ ਦਿੱਤਾ ਗਿਆ ਸੀ ਪਰ ਮਹੀਨਾ ਬੀਤ ਜਾਣ ’ਤੇ ਵੀ ਮੀਟਿੰਗ ਨਹੀਂ ਹੋਈ।
ਇਹ ਵੀ ਪੜ੍ਹੋ- ਲੁਧਿਆਣਾ ਦੀ ਇਸ ਸੁਆਣੀ ਦੇ ਖੁੱਲ੍ਹ ਗਏ ਭਾਗ, ਅਚਾਨਕ ਕਿਸਮਤ ਨੇ ਮਾਰੀ ਪਲਟੀ ਤਾਂ ਬਣ ਗਈ 'ਕਰੋੜਪਤੀ'
ਦੂਜੇ ਪਾਸੇ ਮੌਜੂਦਾ ਸਰਕਾਰ ਵੱਲੋਂ ਜਾਰੀ ਬਿਆਨ ਦੇ ਉਲਟ ਪਨਬੱਸ ’ਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀ. ਆਰ. ਟੀ. ਸੀ. ਵਿਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। 12-14 ਘੰਟੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ਼ ਕਰਕੇ ਤਨਖ਼ਾਹ ਲੈਣੀ ਪੈਂਦੀ ਹੈ।ਸੈਕਟਰੀ ਜਸਵਿੰਦਰ ਸਿੰਘ, ਜਸਪਾਲ ਸਿੰਘ ਤੇ ਦੀਪਕਪਲ ਸਿੰਘ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਫੂਕ 3 ਮਹੀਨਿਆਂ ਵਿਚ ਹੀ ਨਿਕਲਦੀ ਨਜ਼ਰ ਆਉਂਦੀ ਹੈ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਸਕੂਲ ਵੈਨ ਨੇ ਬਜ਼ੁਰਗ ਨੂੰ ਕੁਚਲਿਆ, ਮੌਤ
ਯੂਨੀਅਨ ਵੱਲੋਂ ਸਮੇਂ-ਸਮੇਂ ’ਤੇ ਵਿਭਾਗ ਨੂੰ ਬਚਾਉਣ ਅਤੇ ਹੱਕੀ ਮੰਗਾਂ ਤਿੱਖੇ ਐਕਸ਼ਨ ਕਰਨੇ ਪੈਣਗੇ। ਗੇਟ ਰੈਲੀ ’ਤੇ ਪਹੁੰਚੇ ਰਿਪੋਰਟਾਂ ਦੀਆਂ ਨਾਜਾਇਜ਼ ਕੰਡੀਸ਼ਨਾਂ ਲਾ ਕੇ ਕੱਢੇ ਮੁਲਾਜ਼ਮਾਂ ਨੇ ਕਿਹਾ ਕਿ ਨਾਜਾਇਜ਼ ਕੰਡੀਸ਼ਨਾਂ ਤੰਤ ਰੱਦ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਜਿਸ ਨਾਲ ਜੁਰਮਾਨੇ ਦੇ ਰੂਪ ਵਿਚ ਲੱਖਾਂ ਪਏ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਹੋਵੇਗਾ ਅਤੇ ਪੁਰਾਣੇ ਮੁਲਾਜ਼ਮਾਂ ਨੂੰ ਰੋਜ਼ਗਾਰ ਮਿਲੇਗਾ। ਪੰਜਾਬ ਰੋਡਵੇਜ਼ ਤੇ ਪੀ. ਆਰ. ਟੀ. ਸੀ ਦੇ ਵਰਕਰਾਂ ਨਾਲ ਮਿਲ ਕੇ ਮੋਢੇ ਨਾਲ ਮੋਢਾ ਲਾ ਕੇ ਉਲੀਕੇ ਪ੍ਰੋਗਰਾਮ ਵਿਚ ਬਰਾਬਰ ਸਾਥ ਦੇ ਕੇ ਸੰਘਰਸ਼ ਕਰਨ ਦਾ ਭਰੋਸਾ ਦਿੱਤਾ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।