''ਭਾਰਤ ਬੰਦ'' ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੋਗਾ-ਕੋਟਕਪੁਰਾ ਮਾਰਗ ਕੀਤਾ ਗਿਆ ਜਾਮ

01/08/2020 3:04:24 PM

ਮੋਗਾ (ਵਿਪਨ): ਪੂਰੇ ਭਾਰਤ 'ਚ ਭਾਰਤ ਬੰਦ ਦੀ ਕਾਲ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਸੂਬਿਆਂ 'ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਮੋਗਾ ਦੇ ਬਾਜ਼ਾਰ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹੇ ਰਹੇ, ਪਰ ਕਿਸਾਨ ਜਥੇਬਦੀਆਂ ਵਲੋਂ ਮੋਗਾ ਕੋਟਕਪੁਰਾ ਰਸਤੇ ਨੂੰ 3 ਘੰਟੇ ਦੇ ਲਈ ਬੰਦ ਕਰ ਦਿੱਤਾ ਗਿਆ।

ਕਿਸਾਨਾਂ ਨੇ ਦੱਸਿਆ ਕਿ ਅੱਜ ਦਾ ਧਰਨਾ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ, ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਸਬੰਧੀ ਅਤੇ ਕਰਜ਼ਾ ਮੁਆਫੀ ਨੂੰ ਲੈ ਕੇ ਅੱਜ ਦਾ ਜੋ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਕਿਸਾਨਾਂ ਦੀ ਮੰਗਾਂ 'ਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਅਤੇ ਸਾਰੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ ਕਰਨ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਤੇਜ਼ ਕੀਤਾ ਜਾਵੇਗਾ।


Shyna

Content Editor

Related News