ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਬਾਹਰ ਹੰਗਾਮਾ, ਟ੍ਰੈਵਲ ਏਜੰਟ ਖ਼ਿਲਾਫ਼ ਪ੍ਰਦਰਸ਼ਨ

08/05/2022 1:59:34 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਪੁਲਸ ਕਮਿਸ਼ਨਰ ਦੇ ਦਫ਼ਤਰ ਬਾਹਰ ਸ਼ੁੱਕਰਵਾਰ ਨੂੰ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਇਕ ਟ੍ਰੈਵਲ ਏਜੰਟ ਵੱਲੋਂ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਨ 'ਤੇ ਸ਼ਿਵ ਸੈਨਿਕਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇੱਥੇ ਮੌਜੂਦ ਟ੍ਰੈਵਲ ਏਜੰਟ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਉਨ੍ਹਾਂ ਦਾ ਟਕਰਾਅ ਹੋ ਗਿਆ। ਦੋਹਾਂ ਪੱਖਾਂ ਨੇ ਇਕ-ਦੂਜੇ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਲਸ ਨੂੰ ਬਲ ਪ੍ਰਯੋਗ ਕਰਕੇ ਸ਼ਿਵ ਸੈਨਿਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਟਾਉਣਾ ਪਿਆ।

ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਟ੍ਰੈਵਲ ਏਜੰਟ ਫੁਹਾਰਾ ਚੌਂਕ ’ਤੇ ਆਪਣਾ ਦਫ਼ਤਰ ਚਲਾਉਂਦਾ ਹੈ ਅਤੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਫਰਜ਼ੀ ਵੀਜ਼ਾ ਲਗਵਾ ਕੇ ਦਿੱਤਾ। ਜਦੋਂ ਉਨ੍ਹਾਂ ਨੂੰ ਅਸਲੀਅਤ ਪਤਾ ਲੱਗੀ ਤਾਂ ਉਹ ਸਮਝ ਗਏ ਕਿ ਉਨ੍ਹਾਂ ਨਾਲ ਬਹੁਤ ਵੱਡਾ ਧੋਖਾ ਹੋ ਗਿਆ ਹੈ। ਜਿਨ੍ਹਾਂ ਲੋਕਾਂ ਨੇ ਲੱਖਾਂ ਰੁਪਏ ਦੇ ਕੇ ਵੀਜ਼ਾ ਲਗਵਾਇਆ ਸੀ, ਜਦੋਂ ਉਹ ਫਰਜ਼ੀ ਟ੍ਰੈਵਲ ਏਜੰਟ ਦੇ ਦਫ਼ਤਰ ਪੁੱਜੇ ਤਾਂ ਏਜੰਟ ਉੱਥੋਂ ਪਹਿਲਾਂ ਹੀ ਭੱਜ ਚੁੱਕਾ ਸੀ। ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਫਾਈਲ ਪ੍ਰੋਸੈਸਿੰਗ ਲਈ 75,000 ਰੁਪਏ ਲੈ ਲਏ ਅਤੇ ਵੀਜ਼ਾ ਆਉਣ ਤੋਂ ਬਾਅਦ 8 ਲੱਖ ਰੁਪਏ ਦਾ ਭੁਗਤਾਨ ਕੀਤਾ ਜਾਣਾ ਸੀ ਪਰ ਏਜੰਟ ਨੇ ਫਰਜ਼ੀ ਵੀਜ਼ਾ ਲਗਵਾ ਕੇ ਲੱਖਾਂ ਰੁਪਏ ਠੱਗ ਲਏ। 

Babita

This news is Content Editor Babita