ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਭਾਗਸਰ ਵਿਖੇ ਕੀਤਾ ਰੋਸ ਪ੍ਰਦਰਸ਼ਨ

04/18/2018 12:20:29 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ, ਪਵਨ ਤਨੇਜਾ) - ਜਾਤ ਧਰਮ ਅਤੇ ਗਰੀਬੀ ਦੇ ਨਾ ਹੇਠ ਦਲਿੱਤਾ 'ਤੇ ਹੋ ਰਹੇ ਤਸ਼ੱਦਦ ਦਾ ਵਿਰੋਧ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਅੱਜ ਸਵੇਰੇ ਪਿੰਡ ਭਾਗਸਰ ਵਿਖੇ ਪ੍ਰਦਰਸ਼ਨ ਕਰਦਿਆਂ ਰੋਸ ਮਾਰਚ ਕੀਤਾ। 
ਇਸ ਮੌਕੇ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਤੇ ਜਗਸੀਰ ਸਿੰਘ ਲੱਖੇਵਾਲੀ ਨੇ ਕਿਹਾ ਕਿ ਦਲਿਤ ਵਰਗ ਨੂੰ ਸੰਵਿਧਾਨ ਵਿਚ ਮਿਲੇ ਅਧਿਕਾਰਾਂ ਨੂੰ ਕਿਸੇ ਰੂਪ ਵਿਚ ਘਟਾਉਣ ਜਾਂ ਖਤਮ ਕਰਨਾ, ਉਨ੍ਹਾਂ ਨਾਲ ਬਹੁਤ ਵੱਡੀ ਜਿਆਦਤੀ ਹੈ। ਇਸਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਰਾਜ ਵਿਚ ਮਾਸੂਮ ਬੱਚੀਆ ਅਤੇ ਦਲਿਤਾ 'ਤੇ ਹੋ ਰਹੇ ਜ਼ੁਲਮਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਅਜਿਹਾ ਮਾੜਾ ਕੰਮ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ, ਐਸ. ਸੀ. ਐਕਟ ਵਿਚ ਕੀਤੀਆਂ ਸੋਧਾਂ ਵਾਪਸ ਲੈਣ ਰਾਖਵੇਕਰਨ ਦੀ ਨੀਤੀ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ 2 ਅਪ੍ਰੈਲ ਦੇ ਭਾਰਤ ਬੰਦ ਦੌਰਾਨ ਦਲਿਤਾ 'ਤੇ ਝੂਠੇ ਪਰਚੇ ਰੱਦ ਕਰਨ ਲਈ ਕਿਹਾ ਹੈ। 
ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਦਲਿਤਾ ਨੂੰ ਮੁਆਵਜ਼ਾ ਦੇਣ, ਦਲਿਤਾ 'ਤੇ ਜਬਰ ਢਾਹੁਣ ਵਾਲਿਆ ਨੂੰ ਅਤੇ ਬਲਾਤਕਾਰ ਦੇ ਦੋਸ਼ੀਆ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਲਿਤਾ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਵੱਲੋਂ 28 ਅਪ੍ਰੈਲ ਨੂੰ ਬਠਿੰਡਾ ਵਿਖੇ ਲੋਕ ਏਕਤਾ ਮਾਰਚ ਕਰੇਗੀ। ਇਸ ਮਾਰਚ 'ਚ ਉਨ੍ਹਾਂ ਨੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਅਮਰੀਕ ਸਿੰਘ, ਲਖਵਿੰਦਰ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ ਆਦਿ ਮੌਜੂਦ ਸਨ।


Related News