ਨਾਗਰਿਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ : ਡਿਪਟੀ ਕਮਿਸ਼ਨਰ

04/07/2022 5:30:51 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) :  ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਜੁਟਣ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪ ਮੰਡਲ ਮੈਜਿਸਟਰੇਟ ਸਮੇਤ ਜ਼ਿਲ੍ਹੇ ਦੇ ਸਮੂਹ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਆਪਣੀਆਂ ਟੀਮਾਂ ਸਮੇਤ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਅਤੇ ਲੋਕਾਂ ਦੇ ਭਲੇ ਹਿੱਤ ਜੇਕਰ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਿੱਧੇ ਤੌਰ ’ਤੇ ਲੋੜਵੰਦਾਂ ਤੱਕ ਪਹੁੰਚਾਉਣ ਲਈ ਸਰਗਰਮ ਰਹਿਣ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਹਰਭਜਨ ਸਿੰਘ, ਕੀਤੀ ਇਹ ਮੰਗ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵਿਭਾਗ ਸਿੱਧੇ ਤੌਰ ’ਤੇ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨਾਲ ਜੁੜੇ ਹੋਏ ਹਨ, ਉਹ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਦੇ ਹੋਏ ਨਿਰਧਾਰਿਤ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਹਤਰ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਾਰਜਪ੍ਰਣਾਲੀ ਵਿੱਚ ਨਿਰੰਤਰ ਸੁਧਾਰ ਲਿਆਉਣ ਲਈ ਨਿਯਮਤ ਯਤਨ ਕੀਤੇ ਜਾਣ ਤਾਂ ਜੋ ਵਿਅਕਤੀਗਤ ਜਾਂ ਵਿਭਾਗੀ ਪੱਧਰ ਵਿੱਚ ਆਪਸੀ ਤਾਲਮੇਲ ਦੀ ਕਮੀ ਕਾਰਨ ਵਿਕਾਸ ਦੇ ਰਾਹ ਵਿੱਚ ਮੁਸ਼ਕਿਲਾਂ ਨਾ ਪੈਦਾ ਹੋ ਸਕਣ। ਸ਼੍ਰੀ ਜੋਰਵਾਲ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਯਮਤ ਜਾਇਜ਼ਾ ਲੈਂਦੇ ਰਹਿਣ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਸਿੱਖਿਆ, ਸਿਹਤ, ਜਲ ਸਪਲਾਈ, ਮਗਨਰੇਗਾ, ਵਾਤਾਵਰਣ ਦੀ ਸੰਭਾਲ, ਖੇਤੀਬਾੜੀ, ਸਹਾਇਕ ਧੰਦੇ, ਸੜਕਾਂ, ਬਿਜਲੀ ਆਦਿ ਮੁਢਲੀਆਂ ਸੁਵਿਧਾਵਾਂ ਦੇ ਨਾਲ ਨਾਲ ਹਰ ਕਿਸਮ ਦੀਆਂ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਕੋਵਿਡ-19 ਤੋਂ ਬਚਾਅ ਲਈ ਆਪਣੇ ਸਟਾਫ਼, ਪਰਿਵਾਰਾਂ ਤੇ ਵਿਭਾਗੀ ਸਕੀਮਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਵੀ ਆਖਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਏ.ਡੀ.ਸੀ ਵਿਕਾਸ ਅਰੁਣ ਸ਼ਰਮਾ, ਐੱਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ.ਡੀ.ਐੱਮ ਧੂਰੀ ਇਸਮਤ ਵਿਜੇ ਸਿੰਘ, ਐੱਸ.ਡੀ.ਐੱਮ ਸੁਨਾਮ ਜਸਪ੍ਰੀਤ ਸਿੰਘ, ਐੱਸ.ਡੀ.ਐੱਮ ਦਿੜਬਾ ਰਾਜੇਸ਼ ਸ਼ਰਮਾ, ਐੱਸ.ਡੀ.ਐੱਮ ਲਹਿਰਾ ਨਵਰੀਤ ਕੌਰ ਸੇਖੋਂ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਇਹ ਵੀ ਪੜ੍ਹੋ : ‘ਆਪ’ ਵਿਧਾਇਕਾਂ ਨੂੰ ਬੀਬੀਆਂ ਦਾ ਸਵਾਲ: ਸਾਡੇ ਖਾਤਿਆਂ ’ਚ ਕਦੋਂ ਆਉਣਗੇ ਹਜ਼ਾਰ-ਹਜ਼ਾਰ ਰੁਪਏ?

 

 


Anuradha

Content Editor

Related News