ਪੀ.ਐੱਸ.ਪੀ.ਸੀ.ਐੱਲ. ਦੇ ਕਰਮਚਾਰੀਆਂ ਨੇ ਬਿਜਲੀ ਮੰਤਰੀ ਦੇ ਪਿੰਡ ''ਚ ਦਿੱਤਾ ਧਰਨਾ

11/15/2018 2:58:07 PM

ਬਠਿੰਡਾ(ਅਮਿਤ)— ਪੰਜਾਬ ਜੁਆਇੰਟ ਫੋਰਮ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਨੇ ਅੱਜ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪਿੰਡ ਵਿਚ ਧਰਨਾ ਦਿੱਤਾ। ਇਸ ਧਰਨੇ ਵਿਚ ਪੂਰੇ ਪੰਜਾਬ ਤੋਂ ਥਰਮਲ ਕਰਮਚਾਰੀਆਂ ਨੇ ਵੀ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਬਿਜਲੀ ਵਿਭਾਗ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਕਈ ਮੰਗਾਂ ਹਨ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਪੈਨਡਿੰਗ ਪਈਆਂ ਹਨ, ਜਿਸ ਵਿਚ ਕੰਟਰੈਕਟ ਵਰਕਰ ਨੂੰ ਪੱਕਾ ਕਰਨਾ, ਡੀ.ਏ. ਦੀ ਕਿਸ਼ਤ ਜਾਰੀ ਕਰਨਾ, 23 ਸਾਲ ਦੀ ਸਰਵਿਸ ਤੋਂ ਬਾਅਦ ਪ੍ਰਮੋਸ਼ਨ ਦੀ ਸਕੀਮ ਨੂੰ ਲਾਗੂ ਕਰਾਉਣ ਦੇ ਨਾਲ-ਨਾਲ ਬਠਿੰਡਾ ਥਰਮਲ ਪਲਾਂਟ ਨੂੰ ਚਲਾਉਣਾ ਆਦਿ ਹਨ।

ਇਸ ਦੌਰਾਨ ਧਰਨਾਕਾਰੀਆਂ ਵਿਚ ਸ਼ਾਮਲ ਇਕ ਧਰਨਾਕਾਰੀ ਨੇ ਕਿਹਾ ਕਿ ਅੱਜ ਬਿਜਲੀ ਮੰਤਰੀ ਦੇ ਪਿੰਡ ਕਾਂਗੜ ਵਿਚ ਧਰਨਾ ਦਿੱਤਾ ਜਾ ਰਿਹਾ ਹੈ, ਕਿਉਂਕਿ ਪੰਜਾਬ ਦੇ ਬਿਜਲੀ ਮੰਤਰੀ ਨਾਲ ਲਗਾਤਾਰ ਮੀਟਿੰਗ ਕਰਨ ਦੇ ਬਾਵਜੂਦ ਵੀ ਨਾ ਤਾਂ ਥਰਮਲ ਪਲਾਂਟ ਚੱਲਿਆ ਅਤੇ ਨਾ ਹੀ ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਗਈ। ਇਸ ਲਈ ਅੱਜ ਦਾ ਧਰਨਾ ਚਿਤਾਵਨੀ ਦਾ ਧਰਨਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਤਿੱਖਾ ਸੰਘਰਸ਼ ਕੀਤਾ ਜਾਏਗਾ ਅਤੇ ਪੰਜਾਬ ਸਰਕਾਰ ਵਿਰੁੱਧ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਏਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ।

cherry

This news is Content Editor cherry