PSPCL ਦੇ ਲਾਈਨਮੈਨ ਨੇ ਓਵਰਲੋਡ ਕੁਨੈਕਸ਼ਨ ਦੀ ਧਮਕੀ ਦੇ ਕੇ ਮੰਗੀ ਰਿਸ਼ਵਤ, VB ਨੇ ਦਰਜ ਕੀਤਾ ਮਾਮਲਾ
Friday, Sep 27, 2024 - 05:22 AM (IST)
ਫ਼ਰੀਦਕੋਟ (ਚਾਵਲਾ)- ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮਨਿੰਦਰਜੀਤ ਸਿੰਘ ਵਾਸੀ ਜੈਤੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਸ ਦੇ ਘਰ ਓਵਰਲੋਡ ਬਿਜਲੀ ਕੁਨੈਕਸ਼ਨ ਦੀ ਵਰਤੋਂ ਕਰਨ ਸਬੰਧੀ ਧਮਕੀ ਦੇ ਕੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ
ਸ਼ਿਕਾਇਤਕਰਤਾ ਨੇ ਲਾਈਨਮੈਨ ਵੱਲੋਂ ਰਿਸ਼ਵਤ ਮੰਗਣ ਸਮੇਂ ਕੀਤੀ ਗੱਲਬਾਤ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ’ਚ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ ’ਤੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਚੋਰਾਂ ਨੇ ਅੱਧੀ ਰਾਤ ਮੁਹੱਲਾ ਕਲੀਨਿਕ 'ਤੇ ਬੋਲਿਆ ਧਾਵਾ, ਪਤੰਦਰਾਂ ਨੇ ਕੁਝ ਵੀ ਨਾ ਛੱਡਿਆ, ਕੁਰਸੀ ਵੀ ਲੈ ਗਏ ਨਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e