PSPCL ਦਫ਼ਤਰ ਭਵਾਨੀਗੜ੍ਹ ਦਾ SDO 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Wednesday, Feb 14, 2024 - 07:47 PM (IST)

PSPCL ਦਫ਼ਤਰ ਭਵਾਨੀਗੜ੍ਹ ਦਾ SDO 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਭਵਾਨੀਗੜ੍ਹ (ਵਿਕਾਸ ਮਿੱਤਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਭਵਾਨੀਗੜ੍ਹ ਵਿਖੇ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐੱਸ. ਡੀ. ਓ.) ਹਰਬੰਸ ਸਿੰਘ ਤੇ ਮਾਲ ਲੇਖਾਕਾਰ (ਆਰ. ਏ.) ਖੁਸ਼ਵੰਤ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਪ੍ਰਸਿੱਧ ਗਾਇਕਾ-ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ 'ਤੇ ਬਿਜਲੀ ਵਿਭਾਗ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਰੇਸ਼ਮ ਸਿੰਘ ਅਨਮੋਲ ਨੇ ਬੁਲੰਦ ਕੀਤੀ ਆਵਾਜ਼, ਕਿਹਾ- ਤੇਰੀ ਹਿੱਕ 'ਤੇ ਨੱਚੇਗਾ ਪੰਜਾਬ ਦਿੱਲੀਏ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


 


author

sunita

Content Editor

Related News