ਲੋਕ ਸੁਵਿਧਾ ਕੈਂਪ ਦੌਰਾਨ ਲੋੜਵੰਦ ਵਿਅਕਤੀਆਂ ਨੇ ਸਰਕਾਰੀ ਸਕੀਮਾਂ ਦੀ ਲਿਆ ਲਾਹਾ
Thursday, Aug 09, 2018 - 10:27 AM (IST)

ਚੀਮਾ ਮੰਡੀ, (ਗੋਇਲ)—ਪੰਜਾਬ ਦੇ ਲੋਕਾਂ ਨੂੰ ਲੋੜੀਦੀਆਂ ਸਹੂਲਤਾਂ ਦੇਣ ਦੇ ਮਕਸਦ ਨਾਲ ਅੱਜ ਸਥਾਨਕ ਕਸਬੇ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਪੋਕਸਪ੍ਰਸ਼ਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਸਰਬੱਤ ਅਭਿਆਨ ਯੋਜਨਾ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਹਰਮਨ ਬਾਜਵਾ ਨੇ ਕਰਦਿਆਂ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਮੁੱਖ ਮਕਸਦ ਸੂਬੇ ਦਾ ਚਾਰੇ ਪਾਸੇ ਵਿਕਾਸ ਕਰਨਾ ਤੇ ਲੋਕ ਭਲਾਈ ਦੀਆਂ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਕੈਂਪ ਦੌਰਾਨ ਚੀਮਾ ਤੋਲਾਵਾਲ ਸ਼ਾਹਪੁਰ ਕਲਾਂ ਅਮਰੂ ਕੋਟੜਾ ਪਿੰਡ ਦੇ ਲੋਕਾਂ ਦੇ ਵੱਖ-ਵੱਖ ਸਰਕਾਰੀ ਸਕੀਮਾਂ ਦੇ ਫਾਰਮ ਭਰੇ ਗਏ। ਇਸ ਮੌਕੇ ਡੀ.ਐੱਸ.ਪੀ. ਸੁਨਾਮ ਹਰਦੀਪ ਸਿੰਘ, ਐੱਸ.ਐੱਚ.ਓ. ਥਾਣਾ ਚੀਮਾ ਤੋਂ ਸਾਹਿਬ ਸਿੰਘ ਨਗਰ ਪੰਚਾਇਤ ਚੀਮਾ ਦੇ ਪ੍ਰਧਾਨ ਅਵਤਾਰ ਸਿੰਘ ਵਾਇਸ ਪ੍ਰਧਾਨ ਜਗਦੇਵ ਸਿੰਘ, ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਭੰਮ ਆਦਿ ਇਸ ਤੋਂ ਇਲਾਵਾ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਹਾਜ਼ਰ ਸਨ।