ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਡਿਪੂ ਅੱਗੇ ਲਗਾਇਆ ਪੱਕਾ ਧਰਨਾ :  ਰੇਸ਼ਮ ਸਿੰਘ ਗਿੱਲ

01/14/2022 4:32:33 PM

ਫ਼ਿਰੋਜ਼ਪੁਰ (ਕੁਮਾਰ) : ਪੰਜਾਬ ਰੋਡਵੇਜ਼/ਪਨਬੱਸ ਦੇ ਬਿਨ੍ਹਾਂ ਵਜ੍ਹਾ ਕੰਡੀਸ਼ਨਾਂ ਲਗਾ ਕੇ ਕੱਚੇ ਵਰਕਰਾਂ ਨੂੰ ਪੱਕਾ ਨਾ ਕਰਨ ਦੇ ਵਿਰੋਧ ਵਿੱਚ ਅੱਜ ਪੰਜਾਬ ਰੋਡਵੇਜ ਪਨਬੱਸ ਕੌਂਟਰੈਕਟ ਵਰਕਰ ਯੂਨੀਅਨ ਨੇ ਫ਼ਿਰੋਜ਼ਪੁਰ ਡਿਪੂ ਦਾ ਗੇਟ ਬੰਦ ਕਰਕੇ ਪੱਕਾ ਧਰਨਾ ਦਿੱਤਾ । ਪੰਜਾਬ ਸਰਕਾਰ ਅਤੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਅਤੇ ਲਾਰਾ ਲੱਪਾ ਲਾ ਕੇ ਸਮਾਂ ਕੱਢ ਲਿਆ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੇ ਯੂਨੀਅਨ ਅਤੇ ਮੀਡੀਆ ਦੇ ਸਾਹਮਣੇ ਇਹ ਮੰਨਿਆ ਕਿ ਕੰਡੀਸ਼ਨ ਵਾਲਾ ਮੁਲਾਜ਼ਮ ਪੱਕਾ ਕਰਨਾ ਬਣਦਾ ਹੈ, ਪਰ ਇਸਦੇ ਉਲਟ ਪੰਜਾਬ ਸਰਕਾਰ ਨੇ  ਬਿਨ੍ਹਾਂ ਟੀ.ਵੀ.ਅਤੇ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ, ਬਿਨ੍ਹਾਂ ਰੋਡਵੇਜ਼ ਕਮੇਟੀ ਅਤੇ ਅਤੇ ਬਿਨਾਂ ਟਰੇਨਿੰਗ ਦੇ ਡਰਾਈਵਰ ਭਰਤੀ ਕਰਕੇ ਭੇਜੇ ਹਨ।

ਇਹ ਵੀ ਪੜ੍ਹੋ : ਪੁਲਸ ਨੇ ਦਿਨ ਦਿਹਾੜੇ ਸੁਲਝਾਈ ਅਬੋਹਰ ਕਤਲ ਕਾਂਡ ਦੀ ਗੁੰਥੀ

ਉਨ੍ਹਾਂ ਅੱਗੇ ਦੋਸ਼ ਲਗਾਉਂਦੇ ਕਿਹਾ ਕਿ ਕਈ ਡਰਾਈਵਰਾਂ ਤੋਂ ਕਥਿਤ ਰੂਪ ਵਿੱਚ ਵੱਡੇ ਪੱਧਰ ’ਤੇ ਰਿਸ਼ਵਤ ਲਈ ਗਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਡਰਾਈਵਰ  ਬਿਨ੍ਹਾਂ ਸ਼ਰਤਾਂ ਪੂਰੀਆਂ ਕੀਤੇ ਡਿਪੂ ਵਿੱਚ ਭੇਜਿਆ ਜਾਂਦਾ ਹੈ ਤਾਂ ਉਸ ਨੂੰ ਜੁਆਇਨ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਿਸੇ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢੇ ਗਏ ਕਰਮਚਾਰੀਆਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੰਡੀਸ਼ਨਾਂ ਵਾਲੇ ਕਰਮਚਾਰੀਆਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਜਾਰੀ ਰਹੇਗਾ ਅਤੇ ਜਦੋਂ ਤੱਕ ਕਰਮਚਾਰੀਆ ਨੂੰ ਡਿਊਟੀ ’ਤੇ ਨਹੀਂ ਲਿਆ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News