ਸੜਕ ਹਾਦਸੇ ਵਿਚ ਪਨਗ੍ਰੇਨ ਕਰਮਚਾਰੀ ਦੀ ਮੌਤ
Sunday, Sep 13, 2026 - 07:10 PM (IST)
ਗੋਨਿਆਣਾ ਮੰਡੀ (ਗੋਰਾ ਲਾਲ)- ਕੋਠੇ ਨੱਥਾ ਸਿੰਘ ਵਾਲਾ ਤੋਂ ਗੋਨਿਆਣਾ ਮੰਡੀ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ’ਤੇ ਬੀਤੀ ਸ਼ਾਮ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਨਗ੍ਰੇਨ ਵਿਭਾਗ ਦੇ ਕਰਮਚਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮੇਲ ਸਿੰਘ ਪੁੱਤਰ ਕਪੂਰ ਸਿੰਘ, ਵਾਸੀ ਮਹਿਮਾ ਸਵਾਈ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਸੁਖਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਦੱਸਿਆ ਕਿ ਹਰਮੇਲ ਸਿੰਘ ਪਨਗ੍ਰੇਨ ਦੇ ਗੋਦਾਮ ਵਿਖੇ ਰਾਤ ਸਮੇਂ ਪਹਿਰੇਦਾਰ ਵਜੋਂ ਡਿਊਟੀ ਨਿਭਾਉਂਦਾ ਸੀ। ਉਹ ਬੀਤੀ ਸ਼ਾਮ ਕਰੀਬ 7 ਵਜੇ ਆਪਣੇ ਮੋਟਰਸਾਈਕਲ ’ਤੇ ਡਿਊਟੀ ਲਈ ਜਾ ਰਿਹਾ ਸੀ। ਜਦੋਂ ਉਹ ਕੋਠੇ ਸਪੂਰਾ ਸਿੰਘ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ ਵੱਡੇ ਕਾਂਗਰਸੀ ਆਗੂ
ਹਾਦਸੇ ਤੋਂ ਬਾਅਦ ਹਰਮੇਲ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਗੋਨਿਆਣਾ ਮੰਡੀ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੇਹੀਆਂ ਵਾਲਾ ਦੀ ਪੁਲਸ ਨੇ ਉਸ ਦੇ ਪੁੱਤਰ ਸੁਖਪ੍ਰੀਤ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਲਈ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
