ਪੰਜਾਬ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਦੋ ਮਹੀਨਿਆਂ ਤੋਂ ਨਹੀਂ ਮਿਲਿਆ ਮਾਣ ਭੱਤਾ

05/12/2021 1:29:46 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ  (ਸੁਖਪਾਲ ਢਿੱਲੋਂ/ਪਵਨ ਤਨੇਜਾ): ਕੇਂਦਰ ਸਰਕਾਰ ਦੀ ਆਈ.ਸੀ.ਡੀ.ਐੱਸ. ਸਕੀਮ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਿੱਚ ਕੰਮ ਕਰ ਰਹੀਆਂ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਮਾਣ ਭੱਤਾ ਨਹੀਂ ਮਿਲਿਆ। ਜਦੋਂ ਕਿ ਉਕਤ ਵਿਭਾਗ ਅਧੀਨ ਆਉਂਦੇ ਅਫ਼ਸਰਾਂ ਨੂੰ ਸਰਕਾਰੀ ਖਜ਼ਾਨੇ ਵਿਚੋਂ ਤਨਖਾਹਾਂ ਮਿਲ ਚੁੱਕੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਸੂਬੇ ਅੰਦਰ ਚੱਲ ਰਹੇ ਕਰੀਬ 27 ਹਜ਼ਾਰ ਆਂਗਣਵਾੜੀ ਸੈਂਟਰਾਂ ਵਿੱਚ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ ਵੱਡਾ ਨਾਂ ਸਨ ਇੰਦਰਜੀਤ ਸਿੰਘ ਜ਼ੀਰਾ, ਅਜਿਹਾ ਰਿਹੈ ਸਿਆਸੀ ਸਫ਼ਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਵਰਕਰਾਂ ਤੇ ਹੈਲਪਰਾਂ ਨੂੰ ਮਾਰਚ ਅਤੇ ਅਪ੍ਰੈਲ ਮਹੀਨੇ ਦਾ ਮਾਣ ਭੱਤਾ ਨਹੀਂ ਮਿਲਿਆ ਤੇ ਕੁਝ ਥਾਵਾਂ ਤੇ ਤਾਂ ਫਰਵਰੀ ਮਹੀਨੇ ਦੇ ਪੈਸੇ ਵੀ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਤੁਰੰਤ ਸਾਰੇ ਜ਼ਿਲ੍ਹਿਆਂ ਦੀਆਂ ਵਰਕਰਾਂ ਤੇ ਹੈਲਪਰਾਂ ਦੇ ਖਾਤਿਆਂ ਵਿੱਚ ਪੈਸੇ ਪੁਆਏ। ਯੂਨੀਅਨ ਆਗੂ ਨੇ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਕੰਮ ਵਿੱਚ ਅਣਗਹਿਲੀ ਨਹੀਂ ਕਰਨੀ ਚਾਹੀਦੀ। ਵੱਡੀ ਗੱਲ ਤਾਂ ਇਹ ਹੈ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਬੱਜਟ ਆ ਚੁੱਕਾ ਹੈ ,ਪਰ ਫ਼ਿਰ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ: ਜ਼ਮੀਨ ਗਹਿਣੇ ਧਰ ਕੈਨੇਡਾ ਗਏ ਪਿੰਡ ਮਾਛੀਕੇ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਜਦੋਂ ਕਿ ਵਰਕਰਾਂ ਤੇ ਹੈਲਪਰਾਂ ਫਰੰਟ ਲਾਈਨ ਵਰਕਰ ਦੇ ਤੌਰ ਤੇ ਸੂਬੇ ਅੰਦਰ ਕੰਮ ਕਰ ਰਹੀਆਂ ਹਨ। ਇਨ੍ਹਾਂ ਦਾ ਕੋਈ ਬੀਮਾ ਵੀ ਨਹੀਂ ਹੈ। ਇਸ ਤੋਂ ਵੀ ਵੱਡੀ ਗੱਲ ਉਕਤ ਵਿਭਾਗ ਵਿੱਚ ਕਰੈੱਚ ਵਰਕਰਾਂ ਵਜੋਂ ਕੰਮ ਕਰ ਰਹੀਆਂ ਲਗਭਗ 250 ਵਰਕਰਾਂ ਨੂੰ ਪਿਛਲੇਂ ਇੱਕ ਸਾਲ ਤੋਂ ਮਾਣ ਭੱਤਾ ਨਹੀਂ ਮਿਲਿਆ। ਐਨੀ ਮਹਿੰਗਾਈ ਦੇ ਯੁੱਗ ਵਿੱਚ ਬਿਨਾਂ ਤਨਖਾਹਾਂ ਤੋਂ ਵਰਕਰਾਂ ਤੇ ਹੈਲਪਰਾਂ ਆਪਣੇ ਘਰਾਂ ਦਾ ਗੁਜ਼ਾਰਾ ਕਿਵੇਂ ਕਰਨ । ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਇਸ ਪਾਸੇ ਧਿਆਨ ਦੇਵੇ।

ਇਹ ਵੀ ਪੜ੍ਹੋ: ਰੂਪਨਗਰ ’ਚ ਇਨਸਾਨੀਅਤ ਸ਼ਰਮਸਾਰ, ਗਰਭਵਤੀ ਮਹਿਲਾ ਨੂੰ ਕੰਧ ਟਪਾਉਣ ਸਮੇਂ ਮੌਕੇ ’ਤੇ ਡਿੱਗੇ ਨਵਜਾਤ ਬੱਚੇ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

Shyna

This news is Content Editor Shyna