ਪੰਜਾਬ ’ਚ 166 ਲੱਖ ਮੀਟ੍ਰਿਕ ਟਨ ਦੇ ਪਾਰ ਪੁੱਜੀ ਝੋਨੇ ਦੀ ਆਮਦ

Thursday, Nov 05, 2020 - 01:05 PM (IST)

ਪੰਜਾਬ ’ਚ 166 ਲੱਖ ਮੀਟ੍ਰਿਕ ਟਨ ਦੇ ਪਾਰ ਪੁੱਜੀ ਝੋਨੇ ਦੀ ਆਮਦ

ਜੈਤੋ (ਪਰਾਸ਼ਰ) - ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 3 ਨਵੰਬਰ ਤੱਕ ਬਾਸਮਤੀ ਸਮੇਤ ਰਾਜ ਦੀਆਂ ਵੱਖ-ਵੱਖ ਮੰਡੀਆਂ ’ਚ 166.05 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ 163.94 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

 ਪੜ੍ਹੋ ਇਹ ਵੀ ਖਬਰ- ਖ਼ੁਸ਼ਖ਼ਬਰੀ : ਕੈਨੇਡਾ 'ਚ ‘ਐਂਟਰੀ’ ਕਰਨ ਲਈ ਵਿਦਿਆਰਥੀਆਂ ਨੂੰ ਮਿਲੀ ਹਰੀ ਝੰਡੀ

ਸੂਤਰਾਂ ਅਨੁਸਾਰ ਪਿਛਲੇ ਸਾਲ ਇਸ ਸਮੇਂ ਦੌਰਾਨ 131.47 ਲੱਖ ਮੀਟ੍ਰਿਕ ਟਨ ਝੋਨਾ ਰਾਜ ਦੀਆਂ ਮੰਡੀਆਂ ਵਿਚ ਪਹੁੰਚਿਆ ਸੀ। ਇਸ ਵਿਚ 130.2 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ। ਇਸ ਸਾਲ ਰਾਜ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਨਵੀਆਂ ਅਨਾਜ ਮੰਡੀਆਂ ਵਿਚ ਵੱਡਾ ਵਾਧਾ ਕੀਤਾ ਹੈ, ਜਿਸ ਤਹਿਤ ਪਿਛਲੇ ਸਾਲ ਸਿਰਫ਼ 1832 ਮੰਡੀਆਂ ਦੇ ਮੁਕਾਬਲੇ ਰਾਜ ਵਿਚ 4260 ਮੰਡੀਆਂ ਬਣਾਈਆਂ ਗਈਆਂ ਹਨ। ਸਰਕਾਰ ਐਤਵਾਰ ਨੂੰ ਵੀ ਕਿਸਾਨਾਂ ਦਾ ਝੋਨਾ ਖ਼ਰੀਦ ਰਹੀ ਹੈ। ਖ਼ਰੀਦ ਦਾ ਕੰਮ ਨਵੰਬਰ ਵਿਚ ਪੂਰਾ ਹੋ ਜਾਵੇਗਾ। 

ਪੜ੍ਹੋ ਇਹ ਵੀ ਖਬਰ- Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀਆਂ ਮੰਡੀਆਂ ਵਿਚ ਲਿਆਉਣ ਲਈ ਕਿਸਾਨਾਂ ਨੂੰ ਪਾਸ ਦਿੱਤੇ ਜਾਂਦੇ ਹਨ ਅਤੇ ਕੱਲ ਤੱਕ 29.36 ਲੱਖ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਜਾਰੀ ਕੀਤੇ ਗਏ ਹਨ। ਕਿਸਾਨ ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ ਅਤੇ ਹੁਣ ਤੱਕ ਕਿਸੇ ਵੀ ਕਿਸਾਨ ਦੇ ਨਿਯਮਾਂ ਨੂੰ ਤੋੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਪੜ੍ਹੋ ਇਹ ਵੀ ਖਬਰ- ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਖਾਓ 2 ‘ਲੌਂਗ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਮੁਕਤੀ

ਪੜ੍ਹੋ ਇਹ ਵੀ ਖਬਰ- ਜੇਕਰ ਤੁਸੀਂ ਵੀ ‘ਐਂਕਰਿੰਗ’ ’ਚ ਬਣਾਉਣਾ ਚਾਹੁੰਦੇ ਹੋ ਆਪਣਾ ਚੰਗਾ ਭਵਿੱਖ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


author

rajwinder kaur

Content Editor

Related News