ਪੰਜਾਬ ਦੇ ਲੋਕਾਂ ਨਾਲ ਅੱਜ ਹੋਈ ਦੂਸਰੀ ਵਾਰ ਠੱਗੀ: ਪਰਮਿੰਦਰ ਢੀਂਡਸਾ

05/21/2022 6:47:31 PM

ਮਾਨਸਾ (ਅਮਰਜੀਤ ਚਾਹਲ) - ਸੰਯੁਕਤ ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਮਾਨਸਾ ਦੇ ਪਿੰਡ ਕੋਟੜਾ ਕਲਾਂ ਵਿਖੇ ਹੋਈ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੁੰਚੇ। ਉਨ੍ਹਾਂ ਨਾਲ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਮਨਪ੍ਰੀਤ ਸਿੰਘ ਤਲਵੰਡੀ, ਯੂਥ ਇਸਤਰੀ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਮਹਿਕਪ੍ਰੀਤ ਕੌਰ ਵਕੀਲ ਤੋਂ ਇਲਾਵਾ ਪੰਜਾਬ ਅਤੇ ਜ਼ਿਲ੍ਹਾ ਜਥੇਬੰਦੀ ਦੇ ਸਮੂਹ ਆਗੂ ਅਤੇ ਪਾਰਟੀ ਵਰਕਰ ਸਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਇੱਥੇ ਪਹੁੰਚੀ ਹੈ। ਪੰਜਾਬ ਦੇ ਮੌਜੂਦਾ ਸਿਆਸੀ ਹਲਾਤਾਂ ’ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਐੱਸ.ਜੀ.ਪੀ.ਸੀ. ਨੂੰ ਬਾਦਲ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਅਤੇ ਸਿੱਖ ਸੰਸਥਾਵਾਂ ਨੂੰ ਬਚਾਉਣ ਲਈ ਕੀ ਯਤਨ ਕਰਨੇ ਚਾਹੀਦੇ ਹਨ, ਇਨ੍ਹਾਂ ਸਭ ਗੱਲਾਂ ’ਤੇ ਵਿਚਾਰ ਚਰਚਾ ਕੀਤੀ ਗਈ

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਦੀ ਰਾਏ ਲੈਣ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨਾਲ ਦੂਸਰੀ ਵਾਰ ਠੱਗੀ ਹੋਈ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਅਤੇ ਹੁਣ ਮੌਜੂਦਾ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹ ਸਿਰਫ ਵਾਅਦੇ ਬਣਕੇ ਰਹਿ ਗਏ। ਨਵੀਂ ਸਰਕਾਰ ਵਲੋਂ ਸਿਰਫ ਐਲਾਨ ਕੀਤੇ ਜਾ ਰਹੇ ਹਨ ਤੇ ਕਿਸੇ ਵਾਅਦੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵੱਲੋਂ ਬੇਅਦਬੀ ਮਾਮਲੇ ਦੇ ਸੰਬੰਧ ਵਿੱਚ ਮੁੱਖਮੰਤਰੀ ਨੂੰ ਲਿਖੇ ਪੱਤਰ ਬਾਰੇ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੇ 7-8 ਸਾਲਾਂ ਤੋਂ ਕਿਸੇ ਸਰਕਾਰ ਨੇ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਸਮੇਂ ਬਾਦਲ ਸਾਹਿਬ ਨੇ ਦੋਸ਼ੀਆਂ ਨੂੰ ਸਜਾ ਦੇਣ ਦੀ ਗੱਲ ਕਹਿ ਸੀ। ਪਿਛਲੀ ਸਰਕਾਰ ਨੇ ਵੀ 5 ਸਾਲ ਕੋਈ ਕਾਰਵਾਈ ਨਹੀਂ ਕੀਤੀ। ਮੌਜੂਦਾ ਸਰਕਾਰ ਨੇ ਵੀ ਬੇ-ਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਕੋਈ ਕਦਮ ਨਹੀਂ ਚੁੱਕਿਆ।  

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

 


rajwinder kaur

Content Editor

Related News