ਪੰਜਾਬ ''ਚ ਇਕ ਲੱਖ ਖਿਡਾਰੀਆਂ ਨੂੰ ਖੇਡ ਸਹੂਲਤਾਂ ਨਾਲ ਜੋੜਿਆ ਜਾਵੇਗਾ

07/08/2020 2:09:30 AM

ਚੰਡੀਗੜ੍ਹ,(ਅਸ਼ਵਨੀ)- ਸੂਬੇ ਵਿਚ ਖੇਡਾਂ ਨੂੰ ਉਤਸ਼ਾਹਤ ਕਰਨ ਤੇ ਇਸ ਖੇਤਰ ਵਿਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਨੇ ਅਗਲੇ ਤਿੰਨ ਸਾਲਾਂ ਵਿਚ ਰਾਜ ਵਿਚ ਇਕ ਲੱਖ ਖਿਡਾਰੀਆਂ ਨੂੰ ਖੇਡ ਸਹੂਲਤਾਂ ਨਾਲ ਜੋੜਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਕਰਦਿਆਂ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਦਵਿੰਦਰ ਪਾਲ ਸਿੰਘ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਖਿਡਾਰੀਆਂ ਨੂੰ ਵੱਧ ਰਿਆਇਤਾਂ ਦੇਣ ਲਈ ਖੇਡ ਨੀਤੀ 2019 ਨੋਟੀਫਾਈ ਕੀਤੀ। ਇਸ ਨੀਤੀ ਦਾ ਉਦੇਸ਼ ਖਿਡਾਰੀਆਂ ਦੀ ਚੋਣ ਲਈ ਵਿਆਪਕ ਆਧਾਰ ਪੈਦਾ ਕਰਨ ਵਾਸਤੇ ਜ਼ਿਆਦਾ ਤੋਂ ਜ਼ਿਆਦਾ ਖਿਡਾਰੀਆਂ ਨੂੰ ਖੇਡਾਂ ਵੱਲ ਲਿਆਉਣਾ ਹੈ। ਇਸ ਖੇਡ ਨੀਤੀ ਅਨੁਸਾਰ ਖੇਡ ਵਿਭਾਗ ਨੇ ਅਗਲੇ ਤਿੰਨ ਸਾਲਾਂ ਵਿਚ ਇਕ ਲੱਖ ਖਿਡਾਰੀਆਂ ਨੂੰ ਖੇਡ ਸਹੂਲਤਾਂ ਨਾਲ ਜੋੜਨ ਦਾ ਫੈਸਲਾ ਕੀਤਾ ਹੈ, ਜਦੋਂ ਕਿ ਮੌਜੂਦਾ ਸਮੇਂ ਸਿਰਫ਼ 20 ਹਜ਼ਾਰ ਖਿਡਾਰੀ ਖੇਡ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਪਿੰਡਾਂ ਤੇ ਬਲਾਕਾਂ ਵਿਚ ਆਪਣੇ ਕੋਚਾਂ ਤੋਂ ਇਲਾਵਾ 18 ਹਜ਼ਾਰ ਵਾਲੰਟੀਅਰਾਂ, ਜਿਨ੍ਹਾਂ ਵਿਚ ਫੌਜੀ ਅਧਿਕਾਰੀ, ਡੀ. ਪੀ. ਈਜ਼, ਪੀ. ਈ. ਟੀਜ਼, ਖਿਡਾਰੀ ਸ਼ਾਮਲ ਹਨ, ਦੀ ਮਦਦ ਨਾਲ ਹਰੇਕ ਸਾਲ 25 ਹਜ਼ਾਰ ਖਿਡਾਰੀਆਂ ਨੂੰ ਆਪਣੇ ਨਾਲ ਜੋੜੇਗਾ।
 

Deepak Kumar

This news is Content Editor Deepak Kumar