ਪੰਜਾਬ ’ਚ ਪਿਛਲੇ ਸਾਲ ਨਾਲੋ ਇਸ ਵਾਰ ਘੱਟ ਸੜੀ ਪਰਾਲੀ, ਰਕਬੇ ’ਚ ਆਈ ਕਮੀ

11/02/2020 5:15:00 PM

ਜਲੰਧਰ (ਬਿਊਰੋ) - ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੀ ਸੈਟੇਲਾਈਟ ਨਿਗਰਾਨੀ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵੱਡੀ ਗਿਣਤੀ ’ਚ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਜ਼ਿਲ੍ਹੇ ਅਜਿਹੇ ਹਨ, ਜਿਥੇ ਪਰਾਲੀ ਸਾੜਨ ਦੇ ਮਾਮਲੇ ਦੁੱਗਣੇ ਹੋ ਗਏ ਹਨ। ਇਸ ਦੇ ਬਾਵਜੂਦ ਸੂਬੇ ’ਚ ਇਸ ਸਾਲ ਪਿਛਲੇ ਸਾਲ ਨਾਲੋਂ ਘੱਟ ਮਾਤਰਾ ’ਚ ਪਰਾਲੀ ਸਾੜੀ ਗਈ ਹੈ। ਇਸ ਸਬੰਧ ’ਚ ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਸਾਲ ਝੋਨੇ ਦੀ ਪਰਾਲੀ ਹੇਠਲਾ ਸਾੜਨ ਵਾਲਾ ਰਕਬਾ ਪਿਛਲੇ ਸਾਲ ਨਾਲੋਂ 5.2 ਫ਼ੀਸਦੀ ਘੱਟ ਹੈ।

ਪੜ੍ਹੋ ਇਹ ਵੀ ਖਬਰ - ਨਵੰਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰ ਜਾਣਨ ਲਈ ਪੜ੍ਹੋ ਇਹ ਖ਼ਬਰ

ਦੂਜੇ ਪਾਸੇ ਪੀ.ਏ.ਯੂ. ਦੇ ਵਧੀਕ ਡਾਇਰੈਕਟਰ ਖੋਜ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਝੋਨੇ ਦੀ ਕਟਾਈ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ 30 ਅਕਤੂਬਰ 2020 ਤੱਕ 62.5 ਫੀਸਦੀ ਝੋਨੇ ਦੇ ਰਕਬੇ ਦੀ ਕਟਾਈ ਹੋ ਚੁੱਕੀ ਹੈ। ਪਿਛਲੇ ਸਾਲ ਦੀ ਤੁਲਨਾ ਨਾਲੋਂ ਇਸ ਸਾਲ ਝੋਨੇ ਦੀ ਆਮਦ ’ਚ 32.6 ਫੀਸਦੀ ਅਤੇ ਬਾਸਮਤੀ ਦੀ ਕੁਲ ਆਮਦ ’ਚ 29.4 ਫੀਸਦੀ ਵਾਧਾ ਹੋਇਆ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜੇ ਦੱਸਦੇ ਹਨ ਕਿ ਝੋਨੇ ਦੀ ਪਰਾਲੀ ਦੇ ਅੰਤਰਗਤ ਸੜਨ ਵਾਲਾ ਰਕਬਾ ਇਸ ਸਮੇਂ 749.43 ਹਜ਼ਾਰ ਹੈਕਟੇਅਰ ਹੈ, ਜਦਕਿ ਪਿਛਲੇ ਸਾਲ ਇਹ ਰਕਬਾ 790.77 ਹਜ਼ਾਰ ਹੈਕਟੇਅਰ ਦਾ ਸੀ। 

ਪੜ੍ਹੋ ਇਹ ਵੀ ਖਬਰ - ਦਿੱਲੀ ਦੇ ਪ੍ਰਦੂਸ਼ਣ ’ਚ ਰਿਕਾਰਡ ਕੀਤੀ ਗਈ ਪਰਾਲੀ ਪ੍ਰਦੂਸ਼ਣ ਦੀ 40 ਫੀਸਦੀ ਹਿੱਸੇਦਾਰੀ

ਇਸ ਤੋਂ ਇਹ ਸਾਫ ਪਤਾ ਲੱਗਦਾ ਹੈ ਕਿ ਪੰਜਾਬ ’ਚ ਇਸ ਸਾਲ ਪਰਾਲੀ ਨੂੰ ਸੰਭਾਲਣ ਦੀ ਸਥਿਤੀ ਪਿਛਲੇ ਸਾਲ ਨਾਲੋ ਕਈ ਗੁਣਾਂ ਬੇਹਤਰ ਹੈ। ਅਜਿਹਾ ਹੋਣ ਦਾ ਵੱਡਾ ਕਾਰਨ ਇਹ ਹੈ ਕਿ ਇਸ ਸਾਲ ਪੰਜਾਬ ਦੇ ਕਿਸਾਨਾਂ ਕੋਲ ਪਰਾਲੀ ਨੂੰ ਸੰਭਾਲਣ ਲਈ ਬਹੁਤ ਸਾਰੇ ਸਰੋਤ ਹਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਵਲੋਂ ਵਧੇਰੇ ਤੌਰ ’ਤੇ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖਬਰ - karva chauth 2020 : ਵਰਤ ਵਾਲੇ ਦਿਨ ਜਨਾਨੀਆਂ ਕਦੇ ਨਾ ਕਰਨ ਇਹ ਗ਼ਲਤੀਆਂ, ਪੈ ਸਕਦੀਆਂ ਨੇ ਭਾਰੀ


rajwinder kaur

Content Editor

Related News