ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਨੂੰ ਹੋ ਸਕਦਾ ਹੈ 2 ਸੰਸਦ ਮੈਂਬਰਾ ਦਾ ਨੁਕਸਾਨ
Saturday, Feb 12, 2022 - 12:24 AM (IST)
ਲੁਧਿਆਣਾ (ਹਿਤੇਸ਼)- ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਥੇ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਪਾਰਟੀ ਛੱਡ ਕੇ ਜਾ ਚੁੱਕੇ ਹਨ। ਉੱਥੇ ਕਾਂਗਰਸ ਨੂੰ ਦੋ ਸਾਂਸਦਾਂ ਦਾ ਨੁਕਸਾਨ ਹੋ ਸਕਦਾ ਹੈ।
ਇਹ ਖ਼ਬਰ ਪੜ੍ਹੋ- IND v WI : ਭਾਰਤ ਨੇ ਵੈਸਟਇੰਡੀਜ਼ ਨੂੰ ਵਨ ਡੇ ਸੀਰੀਜ਼ 'ਚ 3-0 ਨਾਲ ਕੀਤਾ ਕਲੀਨ ਸਵੀਪ
ਇਨ੍ਹਾਂ 'ਚ ਮੁੱਖ ਰੂਪ ਨਾਲ ਪ੍ਰਨੀਤ ਕੌਰ ਦਾ ਨਾਮ ਸ਼ਾਮਲ ਹੈ ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਨਾ ਤਾਂ ਕਾਂਗਰਸ ਛੱਡੀ ਅਤੇ ਨਾ ਹੀ ਪੰਜਾਬ ਲੋਕ ਕਾਂਗਰਸ ਜੁਆਇੰਨ ਕੀਤੀ ਪਰ ਕਾਂਗਰਸ ਦੀਆਂ ਗਤੀਵਿਧੀਆਂ ਤੋਂ ਕਿਨਾਰਾ ਕੀਤਾ ਹੋਇਆ ਹੈ ਜਿਸ ਸਬੰਧੀ ਚਾਹੇ ਕਾਂਗਰਸ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਦੌਰਾਨ ਪ੍ਰਨੀਤ ਕੌਰ ਨੇ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ’ਤੇ ਚੁੱਪ ਤੋੜੀ ਹੈ ਕਿ ਉਨ੍ਹਾਂ ਨੂੰ ਪਾਰਟੀ ਤੋਂ ਜ਼ਿਆਦਾ ਪਰਿਵਾਰ ਜ਼ਰੂਰੀ ਹੈ। ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਖੁੱਲ੍ਹ ਕੇ ਕੈਪਟਨ ਅਤੇ ਉਨ੍ਹਾਂ ਦੀ ਪਾਰਟੀ ਉਮੀਦਵਾਰਾਂ ਦੇ ਪੱਖ ਵਿਚ ਖੁੱਲ੍ਹ ਕੇ ਸਾਹਮਣੇ ਆ ਸਕਦੀ ਹੈ, ਜਿਸ ਤੋਂ ਪਹਿਲਾਂ ਜਾਂ ਤਾਂ ਪ੍ਰਨੀਤ ਕੌਰ ਖੁਦ ਹੀ ਪਾਰਟੀ ਛੱਡਣ ਦੀ ਘੋਸ਼ਣਾ ਕਰ ਸਕਦੀ ਹੈ ਜਾਂ ਕਾਂਗਰਸ ਵੱਲੋਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਪੜ੍ਹੋ- AUS v SL: ਆਸਟਰੇਲੀਆ ਨੇ ਪਹਿਲੇ ਟੀ20 ਮੈਚ 'ਚ ਸ਼੍ਰੀਲੰਕਾ ਨੂੰ 20 ਦੌੜਾਂ ਨਾਲ ਹਰਾਇਆ
ਇਸ ਲਿਸਟ ਵਿਚ ਇਕ ਹੋਰ ਨਾਮ ਜਸਬੀਰ ਡਿੰਪਾ ਦਾ ਨਾਮ ਵੀ ਸ਼ਾਮਲ ਹੋ ਸਕਦਾ ਹੈ ਜਿਸ ਦੀ ਨਾਰਾਜ਼ਗੀ ਬੇਟੇ ਨੂੰ ਵਿਧਾਨ ਸਭਾ ਚੋਣਾਂ ਵਿਚ ਖੰਡੂਰ ਸਾਹਿਬ ਤੋਂ ਟਿਕਟ ਨਾ ਮਿਲਣ ਨੂੰ ਲੈ ਕੇ ਹੈ। ਜਿਸ ਸਬੰਧੀ ਉਹ ਟਵਿੱਟਰ ’ਤੇ ਲਿਖ ਚੁੱਕੇ ਹਨ ਕਿ ਪਾਰਟੀ 'ਚ ਵਫਾਦਾਰੀ ਤੋਂ ਜ਼ਿਆਦਾ ਰੋਕੜ ਦੀ ਵੈਲਿਊ ਹੈ। ਹੁਣ ਡਿੰਪਾ ਨੇ ਲੋਕਾਂ ਤੋਂ ਪਾਰਟੀ ਦੀ ਜਗ੍ਹਾ ਇਮਾਨਦਾਰ ਉਮੀਦਵਾਰਾਂ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ ਜਿਸ ਦਾ ਨਤੀਜਾ ਡਿੰਪਾ ਦੇ ਭਰਾ ਵੱਲੋਂ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਰੂਪ ਵਿਚ ਸਾਹਮਣੇ ਆਇਆ ਹੈ ਅਤੇ ਡਿੰਪਾ ਦੇ ਵੀ ਅਕਾਲੀ ਦਲ ਵਿਚ ਜਾਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ ਜਿਸ ਦੇ ਲਈ ਡਿੰਪਾ ਵੱਲੋਂ ਅੰਮ੍ਰਿਤਸਰ ਵਿਚ ਸੁਖਬੀਰ ਬਾਦਲ ਨੂੰ ਮਿਲ ਕੇ ਬਾਹਰ ਆਉਣ ਦੀ ਫੋਟੋ ਵਾਇਰਲ ਕੀਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।