ਪੰਜਾਬ ਭਾਜਪਾ ਨੂੰ ਜਲਦ ਮਿਲ ਸਕਦੈ ਨਵਾਂ ਪ੍ਰਧਾਨ
Friday, May 22, 2026 - 10:40 AM (IST)
ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੰਗਠਨ ਵਿਚ ਆਉਣ ਵਾਲੇ ਦਿਨਾਂ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਭਾਜਪਾ ਨੂੰ ਜਲਦੀ ਹੀ ਨਵਾਂ ਸੂਬਾ ਪ੍ਰਧਾਨ ਮਿਲੇਗਾ। ਇਸ ਦੀ ਜਾਣਕਾਰੀ ਸੂਤਰਾਂ ਵਲੋਂ ਮਿਲੀ ਹੈ। ਦੱਸ ਦੇਈਏ ਕਿ ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਾਰਜਕਾਰ ਜੂਨ ਦੇ ਮਹੀਨੇ ਵਿਚ ਖ਼ਤਮ ਹੋਣ ਵਾਲਾ ਹੈ, ਜਿਸ ਕਰਕੇ ਪਾਰਟੀ ਦੇ ਅੰਦਰੂਨੀ ਹਲਕਿਆਂ ਵਿਚ ਨਵੇਂ ਚਿਹਰੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ - ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
ਸੂਤਰਾਂ ਮੁਤਾਬਕ ਭਾਜਪਾ ਹਾਈਕਮਾਂਡ ਇਸ ਵਾਰ ਕਿਸੇ ਬਾਹਰੀ ਆਗੂ ਦੀ ਬਜਾਏ ਪਾਰਟੀ ਦੇ ਆਪਣੇ ਪੁਰਾਣੇ ਅਤੇ ਵਫ਼ਾਦਾਰ ਚਿਹਰਿਆਂ 'ਤੇ ਦਾਅ ਲਗਾਉਣ ਦਾ ਵਿਚਾਰ ਕਰ ਰਹੀ ਹੈ। ਪਾਰਟੀ ਦੇ ਕੁਝ ਸੀਨੀਅਰ ਲੀਡਰਾਂ ਦਾ ਮੰਨਣਾ ਹੈ ਕਿ ਪੰਜਾਬ ਦੀ ਸਿਆਸਤ ਦੇ ਸਮੀਕਰਨਾਂ ਨੂੰ ਦੇਖਦੇ ਹੋਏ ਕਿਸੇ ਸਿੱਖ ਚਿਹਰੇ ਨੂੰ ਅੱਗੇ ਲਿਆਂਦਾ ਜਾਣਾ ਚਾਹੀਦਾ ਹੈ। ਮੌਜੂਦਾ ਸਿਆਸੀ ਸਥਿਤੀਆਂ ਨੂੰ ਦੇਖਦੇ ਹੋਏ ਸੁਨੀਲ ਜਾਖੜ ਦੇ ਕਾਰਜਕਾਲ ਨੂੰ ਕੁਝ ਸਮੇਂ ਲਈ 'ਐਕਸਟੈਂਸ਼ਨ' (ਵਾਧਾ) ਦੇਣ 'ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
