ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਜਪਾ ਨੇ 117 ਹਲਕਿਆਂ ''ਚ ਛਬੀਲਾਂ ਲਗਾਈਆਂ: ਕੇਵਲ ਢਿੱਲੋਂ
Saturday, Jun 27, 2026 - 05:58 PM (IST)
ਖਰੜ (ਅਮਰਦੀਪ ਸਿੰਘ ਸੈਣੀ)-ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਮੌਕੇ ਭਾਜਪਾ ਵੱਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਖਰੜ ਭਾਜਪਾ ਦਫ਼ਤਰ ਵਿਖੇ ਦਿੱਤੀ। ਉਨ੍ਹਾਂ ਦੱਸਿਆ ਕਿ ਹਲਕਾ ਖਰੜ 'ਚ ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖਰੜ-ਮੁਹਾਲੀ ਕੌਮੀ ਮਾਰਗ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿੱਥੇ ਉਨ੍ਹਾਂ ਨੇ ਖ਼ੁਦ ਪਹੁੰਚ ਕੇ ਸੇਵਾ ਨਿਭਾਈ।
ਗੱਲਬਾਤ ਕਰਦੇ ਢਿੱਲੋਂ ਨੇ ਕਿਹਾ ਕਿ ਭਾਜਪਾ ਮਹਾਰਾਜਾ ਰਣਜੀਤ ਸਿੰਘ ਦੇ ਸਰਕਾਰ-ਏ-ਖ਼ਾਲਸਾ ਦੇ ਸੁਸ਼ਾਸਨ ਤੋਂ ਪ੍ਰੇਰਣਾ ਲੈ ਕੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ 'ਤੇ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਖੇਤਰ ਵਿੱਚ ਨਾਕਾਮ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਰਕਾਰ ਨੂੰ ਮਹਿਲਾਵਾਂ ਦੇ ਖਾਤਿਆਂ 'ਚ ਇਕ ਹਜ਼ਾਰ ਰੁਪਏ ਪਾਉਣ ਦਾ ਵਾਅਦਾ ਯਾਦ ਆਇਆ ਹੈ।
ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਲੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ। ਢਿੱਲੋਂ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਉਹ ਇਕ ਕਲਾਕਾਰ ਹਨ ਅਤੇ ਭਾਜਪਾ ਅਜਿਹੀ ਡਰਾਮੇਬਾਜ਼ੀ ਦੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਮਹਿਲਾਵਾਂ ਨੂੰ ਸਿਰਫ਼ ਵਾਅਦੇ ਹੀ ਮਿਲੇ ਹਨ। ਇਸ ਮੌਕੇ ਰਾਣਾ ਰਣਜੀਤ ਸਿੰਘ ਗਿੱਲ ਨੇ ਢਿੱਲੋਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਸਮਾਗਮ 'ਚ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ,ਨਰਿੰਦਰ ਸਿੰਘ ਰਾਣਾ, ਭਾਜਪਾ ਮਹਿਲਾ ਆਗੂ ਪ੍ਰਵੇਸ਼ ਭਾਰਤੀ, ਹਰਪ੍ਰੀਤ ਸਿੰਘ ਗੁਜਰਾਲ, ਮਨਜੀਤ ਸਿੰਘ ਮੁੰਧੋ ਸੰਗਤੀਆਂ ਅਤੇ ਕਈ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
