ਪੰਜਾਬ 'ਚ ਈਡੀ ਦੇ ਛਾਪੇ : ਸਾਹਮਣੇ ਆਇਆ ਇਸ ਵੱਡੇ ਸਿਆਸੀ ਆਗੂ ਦਾ ਨਾਮ
Friday, May 08, 2026 - 08:56 AM (IST)
ਖਰੜ (ਵੈਬ ਡਾਸਕ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਵੀਰਵਾਰ ਨੂੰ ਪੰਜਾਬ ਵਿੱਚ ਦੋ ਰੀਅਲ ਅਸਟੇਟ ਸਮੂਹਾਂ ਦੇ ਅਹਾਤਿਆਂ 'ਤੇ ਛਾਪੇਮਾਰੀ ਕੀਤੀ ਗਈ। ਜ਼ਮੀਨ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਜਾਂਚ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਵੱਡੇ ਸਿਆਸੀ ਆਗੂ ਦਾ ਨਾਮ ਸਾਹਮਣੇ ਆਇਆ ਹੈ। ਇਹ ਕਾਰਵਾਈ ਧੋਖਾਧੜੀ ਨਾਲ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਪ੍ਰਾਪਤ ਕਰਨ ਅਤੇ ਜ਼ਮੀਨ ਮਾਲਕਾਂ ਅਤੇ ਗਾਹਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਸਬੰਧ ਵਿੱਚ ਕੀਤੀ ਗਈ ਸੀ।
ਇਹ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ, ਇਸ ਸੂਬੇ ਨੇ ਲਿਆ ਫ਼ੈਸਲਾ
ਇਸ ਸਬੰਧ ਵਿੱਚ ਇੱਕ ਅੰਗਰੇਜ਼ੀ ਅਖਬਾਰ 'ਦ ਟ੍ਰਿਬਿਊਨ' ਤੋਂ ਮਿਲੀ ਜਾਣਕਾਰੀ ਮੁਤਾਬਕ ਈਡੀ ਨੇ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਇੱਕੋ ਸਮੇਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਵੱਡੇ ਰੀਅਲ ਅਸਟੇਟ ਨੈੱਟਵਰਕਾਂ, ਬਿਲਡਰਾਂ ਅਤੇ ਕਥਿਤ ਵਿਚੋਲਿਆਂ ਨੂੰ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਹੈ, ਜਿਸ ਤੋਂ ਬਾਅਦ ਅਖ਼ਬਾਰ ਨੇ ਦਾਅਵਾ ਕੀਤਾ ਹੈ ਕਿ ਅਮਨ ਅਰੋੜਾ ਦਾ ਨਾਮ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੈੱਟਵਰਕ ਵਿੱਚ ਸ਼ਾਮਲ ਇੱਕ ਬਿਲਡਰ ਵੀ ਸ਼ਾਮਲ ਹੈ। ਦੂਜੇ ਪਾਸੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ 'ਆਪ' ਦੇ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਇਹ ਸਿਰਫ਼ ਝੂਠਾ ਪ੍ਰਚਾਰ ਹੈ।
ਇਹ ਵੀ ਪੜ੍ਹੋ - ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ ਕੇ ਆਓ, ਤਾਂ ਹੀ ਚੁੱਕ ਸਕੋਗੇ ਸਹੁੰ''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
