ਪੰਜਾਬ ਚੋਣਾਂ ਦਾ ਨਤੀਜਾ ਅਕਾਲੀ ਬਸਪਾ ਗੱਠਜੋੜ ਦੇ ਹੱਕ ਵਿਚ ਆਵੇਗਾ : ਬੀਬੀ ਵਿਰਕ
Thursday, Jan 27, 2022 - 02:04 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਆਉਣ ਵਾਲਾ ਨਤੀਜਾ ਅਕਾਲੀ-ਬਸਪਾ ਗੱਠਜੋੜ ਦੇ ਹੱਕ ਵਿੱਚ ਆਵੇਗਾ ਅਤੇ ਸੱਤਾ ਵਿਚ ਸਰਕਾਰ ਵੀ ਅਕਾਲੀ-ਬਸਪਾ ਦੀ ਬਣੇਗੀ। ਇਹ ਦਾਅਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੇ ਕੀਤਾ।
ਇਹ ਵੀ ਪੜ੍ਹੋ :ਟਿਕਟ ਕੱਟੇ ਜਾਣ ਤੋਂ ਭੜਕੀ ਸਤਵਿੰਦਰ ਬਿੱਟੀ, ਕਾਂਗਰਸ ਖ਼ਿਲਾਫ਼ ਖੋਲ੍ਹਿਆ ਮੋਰਚਾ
ਬੀਬੀ ਵਿਰਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਵੋਟਰ ਬਹੁਤ ਹੀ ਸਿਆਣੇ ਹਨ ਅਤੇ ਉਹ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਇਸ ਵਾਰ ਹਲਕਾ ਸੰਗਰੂਰ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਜ਼ਿਲ੍ਹਾ ਪ੍ਰਧਾਨ ਬੀਬੀ ਵਿਰਕ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਲੋਕ ਬਹੁਤ ਹੀ ਉਤਸ਼ਾਹ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਦੇ ਸਾਰ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਮੌਕੇ ਭਗਵੰਤ ਸਿੰਘ ਐੱਮ.ਸੀ.,ਕੇਵਲ ਸਿੰਘ, ਸਰਬਜੀਤ ਸਿੰਘ, ਸਵਰਨ ਸਿੰਘ, ਕਮਲਜੀਤ ਕੌਰ, ਮਨਪ੍ਰੀਤ ਕੌਰ, ਨੀਸੂ ਖਾਨ, ਸਤਵੀਰ ਕੌਰ, ਜੀਨਤ, ਸਲਮਾ, ਪ੍ਰਵੀਨ, ਨਾਜੀਆ, ਅਮਨਦੀਪ ਕੌਰ ਬੇਨੜਾ ਆਦਿ ਹਾਜਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ