'ਪੰਜਾਬੀਆਂ ਨੂੰ 2-3 ਬੱਚੇ ਪੈਦਾ ਕਰਨ ਦੀ ਲੋੜ' : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ
Tuesday, Nov 18, 2025 - 10:36 AM (IST)
ਚੰਡੀਗੜ੍ਹ : ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਦਾ ਇਕ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਫਰੀਦਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬੀਆਂ ਨੂੰ ਇਕ ਤੋਂ ਵੱਧ ਬੱਚੇ ਪੈਦਾ ਕਰਨ ਦੀ ਲੋੜ ਹੈ। ਲੋਕਾਂ ਦੇ ਅੰਦਰ ਜੋ ਇਕ ਬੱਚੇ ਨੂੰ ਜਨਮ ਦੇਣ ਵਾਲੀ ਸੋਚ ਹੈ, ਉਸ ਨੂੰ ਬਦਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਅਤੇ ਭਰਿਆ ਰੱਖਣ ਲਈ ਦਰਖੱਤਾਂ ਦੀ ਜ਼ਰੂਰਤ ਹੁੰਦੀ ਹੈ। ਠੀਕ ਉਸੇ ਤਰ੍ਹਾਂ ਪੰਜਾਬ ਦੇ ਵਿਕਾਸ ਅਤੇ ਉਸ ਨੂੰ ਹਰਿਆ-ਭਰਿਆ ਰੱਖਣ ਲਈ ਬੱਚਿਆਂ ਦੀ ਜ਼ਰੂਰਤ ਹੈ। ਪੰਜਾਬ ਵਿਚ ਰਹਿਣ ਵਾਲੇ ਸਾਰੇ ਪੰਜਾਬੀਆਂ ਨੂੰ ਇਕ ਤੋਂ ਵੱਧ ਬੱਚੇ ਪੈਦਾ ਕਰਨ ਦੀ ਲੋੜ ਹੈ। ਪੰਜਾਬ ਦੇ ਹਰੇਕ ਘਰ ਵਿਚ 2 ਤੋਂ 3 ਬੱਚੇ ਹੋਣੇ ਚਾਹੀਦੇ ਹਨ।
ਪੜ੍ਹੋ ਇਹ ਵੀ : ਚੋਣ ਨਤੀਜਿਆਂ ਦੀ ਬਹਿਸ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ਨੇ ਇੰਝ ਕੀਤਾ ਭਤੀਜੇ ਦਾ ਕਤਲ, ਕੰਬੀ ਰੂਹ
ਕੁਲਤਾਰ ਸੰਧਵਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵਿਚ ਜਾਣ ਦੀ ਚਾਹਵਾਨ ਹੈ। ਪੰਜਾਬ ਦੇ ਬਹੁਤ ਸਾਰੇ ਬੱਚੇ ਵਿਦੇਸ਼ਾਂ ਵਿਚ ਚੱਲੇ ਜਾਂਦੇ ਹਨ ਅਤੇ ਉਹਨਾਂ ਦੇ ਮਾਪੇ ਇਥੇ ਇਕੱਲੇ ਰਹਿੰਦੇ ਹਨ। ਉਹਨਾਂ ਨੂੰ ਦੇਖਣ ਵਾਲਾ ਕੋਈ ਨਹੀਂ ਹੁੰਦਾ। ਕੁਲਤਾਰ ਸੰਧਵਾ ਨੇ ਕਿਹਾ ਕਿ ਭਾਵੇਂ ਤੁਹਾਡੇ ਕੋਈ ਬਹੁਤ ਜ਼ਿਆਦਾ ਜਾਇਦਾਦ ਹੈ ਪਰ ਜੇਕਰ ਤੁਹਾਡੇ ਬੁਢਾਪੇ ਦੇ ਸਮੇਂ ਬੱਚੇ ਨਾਲ ਨਾ ਹੋਣ ਤਾਂ ਕੀ ਫ਼ਾਇਦਾ। ਅੱਜ ਦੇ ਸਮੇਂ ਵਿਚ ਬਹੁਤ ਸਾਰੇ ਘਰ ਅਜਿਹੇ ਹਨ, ਜਿਥੇ ਸਿਰਫ਼ ਇਕੋਂ ਬੱਚਾ ਹੁੰਦਾ ਹੈ। ਮਾਪੇ ਕਹਿੰਦੇ ਹਨ ਕਿ ਅੱਜ ਦੇ ਸਮੇਂ ਵਿਚ 1 ਜਾਂ 2 ਬੱਚੇ ਹੀ ਬਹੁਤ ਹਨ ਪਰ ਇਹ ਠੀਕ ਨਹੀਂ ਹੈ। ਇਸ ਨਾਲ ਨੁਕਸਾਨ ਪੰਜਾਬੀਆਂ ਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਪੰਜਾਬੀਆਂ ਦੇ ਹਰੇਕ ਘਰ ਵਿਚ 4-5 ਦੀ ਥਾਂ 6 ਤੋਂ 7 ਬੱਚੇ ਹੁੰਦੇ ਸੀ। ਹੁਣ ਇਹ ਗਿਣਤੀ ਲਗਾਤਾਰ ਘੱਟ ਹੁੰਦੀ ਜਾ ਰਹੀ ਹੈ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
