ਪੰਜਾਬ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਨੇ ਪਰਾਲੀ ਨੂੰ ਲਗਾਈ ਅੱਗ
Sunday, Oct 14, 2018 - 03:57 PM (IST)

ਬਠਿੰਡਾ (ਅਮਿਤ ਸ਼ਰਮਾ)—ਬਠਿੰਡਾ ਦੇ ਪਿੰਡ ਤੁੰਗਵਾਲੀ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕੀਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਪਰਾਲੀ ਨੂੰ ਅੱਗ ਲਗਾ ਦਿੱਤੀ। 8 ਏਕੜ ਖੇਤ 'ਚ ਲੱਗੀ ਪਰਾਲੀ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਪਰਾਲੀ ਦੇ ਹੱਲ ਲਈ ਕੋਈ ਵੀ ਕੰਮ ਨਹੀਂ ਕਰ ਰਹੀ ਹੈ ਅਤੇ ਨਾ ਹੀ ਕਿਸਾਨਾਂ ਨੂੰ ਬੋਨਸ ਦੇ ਰਹੀ ਹੈ। ਇਸ ਮਜਬੂਰੀ ਦੇ ਕਾਰਨ ਅੱਜ ਪਰਾਲੀ ਨੂੰ ਅੱਗ ਲਗਾਉਣੀ ਪਈ। ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪਰਾਲੀ ਦੇ ਰੱਖ-ਰਖਾਣ ਦੇ ਪ੍ਰਬੰਧ ਕਰਨ ਜਾਂ ਕਿਸਾਨਾਂ ਨੂੰ ਪਰਾਲੀ ਦਾ ਖਰਚਾ ਦੇਣ ਤਾਂ ਕਿ ਉਹ ਪਰਾਲੀ ਨੂੰ ਨਾ ਸਾੜਨ। ਜੇਕਰ ਸਰਕਾਰ ਨੇ ਕੁਝ ਨਾ ਦਿੱਤਾ ਤਾਂ ਮਜਬੂਰੀ 'ਚ ਉਨ੍ਹਾਂ ਨੂੰ ਅੱਗ ਲਗਾਉਣੀ ਪਵੇਗੀ।