ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
Sunday, Apr 07, 2019 - 12:31 PM (IST)
ਤਲਵੰਡੀ ਸਾਬੋ (ਮੁਨੀਸ਼)—ਹਰਿਆਣਾ ਸਰਹੱਦ ਨਾਲ ਲੱਗਦੇ ਸਬ-ਡਵੀਜ਼ਨ ਸਾਬੋ ਦੇ ਕਿਸਾਨ ਤੇ ਪਿੰਡਾਂ ਦੇ ਵਾਸੀ ਨਹਿਰੀ ਪਾਣੀ ਨਾਲ ਮਿਲਣ ਕਰਕੇ ਕਾਫੀ ਪਰੇਸ਼ਾਨ ਹਨ। ਜਾਣਕਾਰੀ ਮੁਤਾਬਕ ਕਿਸਾਨ ਖੇਤੀ ਲਈ ਨਹੀਂ ਸਗੋਂ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ, ਜਿਸ ਕਰਕੇ ਅੱਜ ਪਿੰਡ ਬਹਿਮਣ ਜੱਸਾ ਸਿੰਘ ਵਾਲਾ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਹਿਰੀ ਵਿਭਾਗ ਦੀ ਰਲੀਮਿਲੀ ਭੁਗਤ ਨਾਲ ਪਿਛੇ ਨਾਜਾਇਜ਼ ਮੋਘੇ ਲਗਾਉਣ ਦੇ ਦੋਸ਼ ਲਗਾਏ। ਉੱਥੇ ਹੀ ਪਿੰਡ ਵਾਸੀਆਂ ਨੇ ਨਹਿਰੀ ਪਾਣੀ ਦਾ ਪ੍ਰਬੰਧ ਨਾ ਹੋਣ 'ਤੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।