ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ

Friday, Dec 24, 2021 - 08:44 PM (IST)

ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ (ਬਿਊਰੋ)-ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ 27 ਦਸੰਬਰ ਦਿਨ ਸੋਮਵਾਰ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ


author

Manoj

Content Editor

Related News