ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਛੁਡਾ ਕੇ ਸਰਕਾਰੀ ਆਮਦਨ ’ਚ ਕੀਤਾ ਜਾ ਰਿਹੈ ਵਾਧਾ : ਚੀਮਾ

Sunday, May 15, 2022 - 01:40 AM (IST)

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਛੁਡਾ ਕੇ ਸਰਕਾਰੀ ਆਮਦਨ ’ਚ ਕੀਤਾ ਜਾ ਰਿਹੈ ਵਾਧਾ : ਚੀਮਾ

ਦਿੜ੍ਹਬਾ ਮੰਡੀ (ਅਜੈ)-ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ’ਚੋਂ ਹੋ ਰਹੀ ਲੀਕੇਜ ਨੂੰ ਬੰਦ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਹ ਦਿੜ੍ਹਬਾ ਵਿਖੇ ਆਪਣੇ ਦਫਤਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।

ਇਹ ਵੀ ਪੜ੍ਹੋ : ਦਿੱਲੀ-NCR 'ਚ ਫਿਰ ਵਧੀ CNG ਦੀ ਕੀਮਤ, 2 ਰੁਪਏ ਪ੍ਰਤੀ ਕਿਲੋ ਦਾ ਹੋਇਆ ਵਾਧਾ

ਚੀਮਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਤੇ ਕਾਬਜ਼ ਰਹੀਆਂ ਪਾਰਟੀਆਂ ਨੇ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ। ਬਲਕਿ ਪੰਜਾਬ ਦੇ ਖਜ਼ਾਨੇ ਨੂੰ ਹੀ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਗਏ ਕਬਜ਼ਿਆਂ ਨੂੰ ਛੁਡਵਾਉਣ ਲਈ ਸਰਕਾਰ ਪੂਰਾ ਜ਼ੋਰ ਲਾ ਰਹੀ ਹੈ ਅਤੇ ਪੰਜਾਬ ਦੇ ਲੋਕ ਇਸ ਕੰਮ ਲਈ ਆਪਣਾ ਸਹਿਯੋਗ ਵੀ ਦੇ ਰਹੇ ਹਨ। ਇਸ ਨਾਲ ਜਿੱਥੇ ਲੋਕਾਂ ਦੇ ਨਾਜਾਇਜ਼ ਕਬਜ਼ੇ ਬੰਦ ਹੋਣਗੇ ਅਤੇ ਸਰਕਾਰ ਦੀ ਆਮਦਨ ’ਚ ਵੀ ਵਾਧਾ ਹੋਵੇਗਾ। ਇਸ ਮੌਕੇ ਆੜ੍ਹਤੀਆਂ ਐਸੋਸੀਏਸਨ ਦਿੜ੍ਹਬਾ ਦੇ ਪ੍ਰਧਾਨ ਦਰਸਨ ਸਿੰਘ ਘੁਮਾਣ ਵੀ ਹਾਜ਼ਰ ਸੀ।

ਇਹ ਵੀ ਪੜ੍ਹੋ : ਅਕਸ਼ੈ ਕੁਮਾਰ ਮੁੜ ਹੋਏ ਕੋਰੋਨਾ ਪਾਜ਼ੇਟਿਵ, ਫ਼ਿਲਮ ਫੈਸਟਿਵਲ 'ਚ ਨਹੀਂ ਕਰਨਗੇ ਸ਼ਿਰਕਤ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News