ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਕਰਵਾਈ ਮੁਹੱਈਆ : ਜਿੰਪਾ

Sunday, Feb 26, 2023 - 05:58 PM (IST)

ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਕਰਵਾਈ ਮੁਹੱਈਆ : ਜਿੰਪਾ

ਚੰਡੀਗੜ੍ਹ- ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 34.26 ਲੱਖ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਟੂਟੀ/ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਪਹਿਲੇ ਸਾਲ ਦੀਆਂ ਅਜਿਹੀਆਂ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।ਪੰਜਾਬ ਪੂਰੇ ਦੇਸ਼ ਵਿਚੋਂ ਇਹ ਪ੍ਰਾਪਤੀ ਹਾਸਲ ਕਰਨ ਵਾਲਾ ਪੰਜਵਾਂ ਸੂਬਾ ਬਣ ਗਿਆ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਦੇ ਸਾਰ ਹੀ ਪਿੰਡਾਂ ਤੋਂ ਸਰਕਾਰ ਚੱਲਣ ਦਾ ਜੋ ਅਹਿਦ ਲਿਆ ਸੀ ਉਸ ‘ਤੇ ਖਰਾ ਉਤਰਦਿਆਂ ਪਿੰਡ ਵਾਸੀਆਂ ਨੂੰ ਸਹੂਲਤਾਂ ਦੇਣ ਦੀ ਸ਼ੁਰੂਆਤ ਉਨ੍ਹਾਂ ਦੇ ਘਰਾਂ ਤੋਂ ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਜਿਊਣ ਲਈ ਸਭ ਤੋਂ ਅਹਿਮ ਸਾਫ਼ ਪਾਣੀ ਦੀ ਸਹੂਲਤ ਦੇਣ ਵਿਚ ਪੰਜਾਬ ਸਰਕਾਰ ਨੇ ਕੌਮੀ ਪੱਧਰ ‘ਤੇ ਨਾਮਣਾ ਘੱਟ ਕੇ ਸਿੱਧ ਕਰ ਦਿੱਤਾ ਹੈ ਕਿ ਸਿਰਫ਼ 11 ਮਹੀਨਿਆਂ ਦੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਅੱਗੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੂਰੇ ਸਾਰਥਕ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ- ਬਾਬੇ ਨੇ ਪੋਟਲੀ ਸੁੰਘਾ ਕੇ ਔਰਤ ਨਾਲ ਕੀਤਾ ਵੱਡਾ ਕਾਂਡ, ਫ਼ਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ

ਦੱਸਣਯੋਗ ਹੈ ਕਿ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੂਰਾ ਕਰ ਲਿਆ ਹੈ ਜਦਕਿ ਕੌਮੀ ਟੀਚਾ ਸਾਲ 2024 ਤੱਕ ਪੂਰਾ ਕਰਨ ਦਾ ਹੈ। ਪੰਜਾਬ ਦੀ ਇਸ ਪ੍ਰਾਪਤੀ ਲਈ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਹੋਰ ਜ਼ਿਆਦਾ ਲਗਨ ਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ।ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਅਤੇ ਸੈਨੀਟੇਸ਼ਨ ਸੁਵਿਧਾਵਾਂ ਦੇਣ ਲਈ ਵਿਭਾਗ ਦਾ ਹਰ ਅਧਿਕਾਰੀ ਤੇ ਕਰਮਚਾਰੀ ਦਿਨ-ਰਾਤ ਸਖ਼ਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਹਰ ਕੋਈ ਹੋਰ ਲਗਨ ਤੇ ਸਮਰਪਣ ਨਾਲ ਕੰਮ ਕਰੇਗਾ।

ਇਹ ਵੀ ਪੜ੍ਹੋ- ਸੈਸਰਾ ਕਲਾਂ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਔਰਤ ਦਾ ਕਤਲ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਵੱਛ ਸਰਵੇਖਣ ਗ੍ਰਾਮੀਣ 2022 ਵਿਚ ਉੱਤਰੀ ਜ਼ੋਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਇਨਾਮ ਤਹਿਤ ਭਾਰਤ ਸਰਕਾਰ ਨੇ ਸੂਬੇ ਨੂੰ 1 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਸੀ।  ਇਸ ਸਰਵੇਖਣ ਵਿਚ ਇਸ ਤੋਂ ਇਲਾਵਾ ਵੀ ਪੰਜਾਬ ਨੇ 3 ਹੋਰ ਐਵਾਰਡ ਹਾਸਲ ਕੀਤੇ ਸਨ। ਜਿਨ੍ਹਾਂ ਵਿਚ ਬਾਇਓਗ੍ਰੇਡੇਬਲ ਕੂੜਾ ਪ੍ਰਬੰਧਨ ਤਹਿਤ ਬਣਾਈ ਵਾਲ ਪੇਂਟਿੰਗ ਲਈ ਪਹਿਲਾ ਇਨਾਮ ਜਦਕਿ ਪਲਾਸਟਿਕ ਕੂੜੇ ਅਤੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਤੀਜਾ ਸਥਾਨ ਹਾਸਲ ਕੀਤਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News