ਬਾਸਮਤੀ ਦਾ ਰਕਬਾ 20 ਫ਼ੀਸਦੀ ਤੋਂ ਵੱਧ ਵਧਾਉਣ ਦੀ ਯੋਜਨਾ ਬਣਾ ਰਹੀ ਹੈ ਪੰਜਾਬ ਸਰਕਾਰ

Monday, Jul 03, 2023 - 06:04 PM (IST)

ਚੰਡੀਗੜ੍ਹ - ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ 20 ਫ਼ੀਸਦੀ ਤੋਂ ਵੱਧ ਵਧਾਉਣ ਦੀ ਯੋਜਨਾ ਕੀਤੀ ਜਾ ਰਹੀ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀ ਅਨੁਸਾਰ ਬਾਸਮਤੀ ਦੀ ਬਿਜਾਈ ਇਸੇ ਸੀਜ਼ਨ ਵਿੱਚ ਸ਼ੁਰੂ ਹੋਈ ਹੈ। ਖੇਤੀਬਾੜੀ ਵਿਭਾਗ ਨੇ ਬਾਸਮਤੀ ਦੀ ਖੇਤੀ ਲਈ 6 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਰੱਖਿਆ ਹੈ, ਜੋ ਪਿਛਲੇ ਸਾਲ ਦੇ ਰਕਬੇ 4.94 ਲੱਖ ਹੈਕਟੇਅਰ ਤੋਂ ਕਰੀਬ 20 ਫ਼ੀਸਦੀ ਜ਼ਿਆਦਾ ਸੀ। 

ਇਹ ਵੀ ਪੜ੍ਹੋ : ਐਪਲ ਨੇ ਤੋੜੇ ਸਾਰੇ ਰਿਕਾਰਡ, ਬਣੀ ਦੁਨੀਆ ਦੀ ਪਹਿਲੀ 3 ਲੱਖ ਕਰੋੜ ਡਾਲਰ ਦੀ ਕੰਪਨੀ

ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਬਾਸਮਤੀ ਦੀ ਫ਼ਸਲ ਦਾ ਸਮਰਥਨ ਮੁੱਲ 2,600 ਤੋਂ 2,800 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਯੋਜਨਾ ਬਣਾਈ ਹੈ। ਬਾਸਮਤੀ ਚੌਲਾਂ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਨੇ 'ਕਿਸਾਨ ਮਿੱਤਰ' ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਸਕੀਮ ਦੇ ਤਹਿਤ ਕਿਸਾਨਾਂ ਨੂੰ ਇਸ ਦੀ ਬਿਜਾਈ ਕਰਨ ਲਈ ਤਕਨੀਕੀ ਸਲਾਹ ਦਿੱਤੀ ਜਾਵੇਗੀ। ਬਾਸਮਤੀ ਦੀ ਫ਼ਸਲ ਦਾ ਰਕਬਾ 2021-22 ਵਿੱਚ 4.85 ਲੱਖ ਹੈਕਟੇਅਰ ਅਤੇ 2020-21 ਵਿੱਚ 4.06 ਲੱਖ ਹੈਕਟੇਅਰ ਸੀ। ਪੰਜਾਬ ਵਿੱਚ ਹਰ ਸਾਲ ਕਰੀਬ 30 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਸਮੇਤ ਝੋਨਾ ਉਗਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਰਾਮ ਚਰਨ ਦੀ ਧੀ ਦੇ ਨਾਮਕਰਨ ਮੌਕੇ ਅੰਬਾਨੀ ਪਰਿਵਾਰ ਨੇ ਤੋਹਫ਼ੇ 'ਚ ਦਿੱਤਾ ਸੋਨੇ ਦਾ ਪੰਘੂੜਾ, ਕਰੋੜਾਂ 'ਚ ਹੈ ਕੀਮਤ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹਰ ਸਾਲ ਕਰੀਬ 30 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਸਮੇਤ ਝੋਨਾ ਉਗਾਇਆ ਜਾਂਦਾ ਹੈ। ਇਨ੍ਹਾਂ ਵਿੱਚੋਂ ਬਾਸਮਤੀ ਮੁੱਖ ਤੌਰ ’ਤੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ ਅਤੇ ਹੋਰ ਜ਼ਿਲ੍ਹਿਆਂ ਵਿੱਚ ਉਗਾਈ ਜਾਂਦੀ ਹੈ। ਅਧਿਕਾਰੀਆਂ ਦਾ ਅਨੁਮਾਨ ਹੈ ਕਿ ਇਸ ਵਾਰ ਫਾਜ਼ਿਲਕਾ ਅਤੇ ਮੁਕਤਸਰ ਜ਼ਿਲ੍ਹਿਆਂ ਦੇ ਕਿਸਾਨ ਵੀ ਬਾਸਮਤੀ ਦੀ ਕਾਸ਼ਤ ਕਰਨਗੇ। ਪੰਜਾਬ ਸਰਕਾਰ ਪਾਣੀ ਦੀ ਘਾਟ ਵਾਲੀਆਂ ਝੋਨੇ ਦੀਆਂ ਫ਼ਸਲਾਂ ਦੇ ਬਦਲ ਵਜੋਂ ਬਾਸਮਤੀ, ਕਪਾਹ ਅਤੇ ਦਾਲਾਂ ਵਰਗੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰ ਰਹੀ ਹੈ।

ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ


rajwinder kaur

Content Editor

Related News