ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ''ਤੇ ਟੀਕਾਕਰਨ ਮੁਹਿੰਮ ਸ਼ੁਰੂ
Sunday, Dec 10, 2023 - 05:05 PM (IST)
ਚੰਡੀਗੜ੍ਹ: ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐੱਫ.ਐੱਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐੱਫ.ਐੱਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- 3 ਪੀੜੀਆਂ ਤੋਂ ਫੌਜ ਦੀ ਨੌਕਰੀ ਕਰਦਾ ਆ ਰਿਹਾ ਪਰਿਵਾਰ, ਹੁਣ ਧੀ ਨੇ ਵੀ ਫਲਾਇੰਗ ਅਫ਼ਸਰ ਬਣ ਕੀਤਾ ਨਾਂ ਰੋਸ਼ਨ
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦੀ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐੱਫ.ਐੱਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ 'ਚ 20 ਦਸੰਬਰ, 2023 ਤੱਕ 100 ਫ਼ੀਸਦੀ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਧੁੰਦ ਦੀ ਆੜ ’ਚ ਸਮੱਗਲਰਾਂ ਨੇ ਵਧਾਈ ਹਲਚਲ, BSF ਸਮੇਤ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ 'ਤੇ ਪਸ਼ੂਆਂ ਲਈ ਗੰਭੀਰ ਖ਼ਤਰਾ ਮੰਨਿਆ ਗਿਆ ਹੈ।
ਇਹ ਵੀ ਪੜ੍ਹੋ- ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ
ਸੂਬੇ ਦੇ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖ਼ਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਐੱਫ.ਐੱਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8