ਰਾਸ਼ਟਰਪਤੀ ਵੱਲੋਂ ਬਿੱਲਾਂ ''ਤੇ ਮੋਹਰ ਲਗਾਉਣ ਤੋਂ ਬਾਅਦ ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ

09/28/2020 3:45:32 PM

ਪਟਿਆਲਾ (ਰਾਹੁਲ ਖੁਰਾਣਾ)—ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸ ਬਿੱਲ ਪਾਸ ਕਰਨ ਤੋਂ ਬਾਅਦ ਕੱਲ੍ਹ ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਤੇ ਪਹੁੰਚ ਗਿਆ ਹੈ। ਹੁਣ ਕਿਸਾਨ 
ਯੂਨੀਅਨ ਦੇ ਆਗੂ ਬੀਜੇਪੀ ਦੇ ਲੀਡਰਾਂ ਪਿੱਛੇ ਹੱਥ ਧੋ ਕੇ ਪੈ ਗਏ ਹਨ। ਜਿਸ ਦੀ ਤਾਜ਼ਾ ਮਿਸਾਲ ਨਾਭਾ ਵਿਥੇ ਦੇਖਣ ਨੂੰ ਮਿਲੀ। ਜਿੱਥੇ ਬੀਜੇਪੀ ਪੰਜਾਬ ਦੇ ਕਾਰਜਕਾਰੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਵੱਲੋਂ ਨਾਭਾ ਦੇ ਰੈਸਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਤਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕਾਨਫਰੰਸ ਦੇ ਕਮਰੇ 'ਚ ਜਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਈ ਘੰਟੇ ਆਰਡੀਨੈਂਸ ਬਿੱਲ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦੇ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਸ ਤਰ੍ਹਾਂ ਬੀਜੇਪੀ ਆਗੂਆਂ ਦੇ ਖਿਲਾਫ ਨਾਅਰੇਬਾਜ਼ੀ ਅਤੇ ਘਿਰਾਓ ਕਰਦੇ ਰਹਾਂਗੇ।
ਨਾਭਾ ਵਿਖੇ ਪਹੁੰਚੇ ਬੀਜੇਪੀ ਪੰਜਾਬ ਦੇ ਕਾਰਜਕਾਰੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਨੂੰ ਉਸ ਸਮੇਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਦੋਂ ਉਹ ਨਾਭਾ ਵਿਖੇ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ। ਗੁਰਤੇਜ ਢਿੱਲੋਂ ਨੇ ਕਿਸਾਨਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਬੀਜੇਪੀ ਆਗੂ ਦੀ ਇਕ ਨਹੀਂ ਸੁਣੀ, ਉਹ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ।

PunjabKesari
ਇਸ ਮੌਕੇ ਬੀਜੇਪੀ ਪੰਜਾਬ ਕਾਰਜਕਾਰੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਜੋ ਕਾਨੂੰਨ ਬਣਾਇਆ ਹੈ ਕਿਸਾਨਾਂ ਦੇ ਹੱਕ 'ਚ ਬਣਾਇਆ ਗਿਆ ਹੈ ਅਤੇ ਕਿਸਾਨਾਂ ਵੱਲੋਂ ਇਹ ਬਿੱਲ ਪੜ੍ਹਿਆ ਨਹੀਂ ਤਾਂ ਕਰਕੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਹਰਸਿਮਰਤ ਕੌਰ ਬਾਦਲ ਨੇ ਵੀ ਇਹ ਬਿੱਲ ਨਹੀਂ ਪੜ੍ਹਿਆ। ਉਨ੍ਹਾਂ ਨੇ ਅਸਤੀਫਾ ਕਿਉਂ ਦਿੱਤਾ ਹੈ ਤਾਂ ਗੁਰਤੇਜ ਸਿੰਘ ਢਿੱਲੋਂ ਨੇ ਗੋਲ-ਮੋਲ ਜਵਾਬ ਦਿੱਤਾ ਗਿਆ। ਢਿੱਲੋਂ ਨੂੰ ਜਦੋਂ ਪੁੱਛਿਆ ਕਿ ਪੰਜਾਬ 'ਚ ਤੁਹਾਡਾ ਕੀ ਵਜੂਦ ਹੈ ਅਤੇ ਕਿਸਾਨ ਆਗੂ ਕਹਿ ਰਹੇ ਹਨ ਕਿ ਜਦੋਂ ਤੁਸੀਂ ਪਿੰਡਾਂ 'ਚ ਆਵੋਗੇ ਤੁਹਾਨੂੰ ਪਿੰਡਾਂ 'ਚ ਅੰਦਰ ਨਹੀਂ ਆਉਣ ਦਿੱਤਾ ਜਾਵੇਗਾ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਕਿਸਾਨਾਂ ਨੂੰ ਸਮਝਾਵਾਂਗੇ। ਢਿੱਲੋਂ ਨੂੰ ਜਦੋਂ ਗੱਠਜੋੜ ਟੁੱਟਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਦਾ ਨੁਕਸਾਨ ਹੋਵੇਗਾ।


Aarti dhillon

Content Editor

Related News