ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਤੇ ਸੰਵਿਧਾਨਕ ਸੰਕਟ ''ਚੋਂ ਲੰਘ ਰਿਹਾ : ਕੇਵਲ ਸਿੰਘ ਢਿੱਲੋਂ

Wednesday, Jun 24, 2026 - 08:50 PM (IST)

ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਤੇ ਸੰਵਿਧਾਨਕ ਸੰਕਟ ''ਚੋਂ ਲੰਘ ਰਿਹਾ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਆਪਣੇ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਕ੍ਰਮ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।

ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ “ਗੁਰੂ ਦੋਖੀ” ਅਤੇ “ਪੰਥ ਵਿਰੋਧੀ” ਐਲਾਨੇ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਕੁਰਸੀ ਨਾਲ ਚਿੰਬੜੇ ਹੋਏ ਹਨ, ਜੋ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਮਰਿਆਦਾ ਪ੍ਰਤੀ ਗੰਭੀਰ ਬੇਅਦਬੀ ਹੈ। ਗੁਰੂਗ੍ਰਾਮ ਵਿੱਚ ਦਰਜ ਹੋਈ ਐੱਫ.ਆਈ.ਆਰ. ਦਾ ਹਵਾਲਾ ਦਿੰਦਿਆਂ ਢਿੱਲੋਂ ਨੇ ਦੋਸ਼ ਲਗਾਇਆ ਕਿ ਸਰਕਾਰੀ ਅਧਿਕਾਰੀਆਂ ਨੇ 10 ਲੱਖ ਰੁਪਏ ਦੇ ਕੇ ਇੱਕ ਝੂਠੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਈ, ਤਾਂ ਜੋ ਸੱਚ ਨੂੰ ਲੁਕਾਇਆ ਜਾ ਸਕੇ ਅਤੇ ਸਿੱਖ ਪੰਥ ਨੂੰ ਗੁੰਮਰਾਹ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧੋਖਾ ਦੇਣ ਦੀ ਕੋਸ਼ਿਸ਼ ਸੀ।

ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇੱਜ਼ਤ, ਮਰਿਆਦਾ ਅਤੇ ਹੁਕਮ ਕਿਸੇ ਵੀ ਸਿਆਸੀ ਕੁਰਸੀ ਤੋਂ ਵੱਡੇ ਹਨ। ਉਨ੍ਹਾਂ ਕਿਹਾ, “ਅਕਾਲ ਤਖ਼ਤ ਸਾਹਿਬ ਦੀ ਇੱਜ਼ਤ ਕਿਸੇ ਵੀ ਸਿਆਸੀ ਅਹੁਦੇ ਜਾਂ ਕੁਰਸੀ ਤੋਂ ਉੱਪਰ ਹੈ।” ਢਿੱਲੋਂ ਨੇ ਅਰਵਿੰਦ ਕੇਜਰੀਵਾਲ ਨੂੰ ਵੀ ਘੇਰਦਿਆਂ ਕਿਹਾ ਕਿ ਜੋ ਪਹਿਲਾਂ ਭਗਵੰਤ ਮਾਨ ਦੇ ਬਚਾਅ ਲਈ ਅੱਗੇ ਆਏ ਸਨ, ਉਹ ਅੱਜ ਚੁੱਪ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਚੁੱਪੀ ਉਨ੍ਹਾਂ ਦੀ ਮਿਲੀਭੁਗਤ ਨੂੰ ਦਰਸਾਉਂਦੀ ਹੈ।

ਢਿੱਲੋਂ ਨੇ ਕਿਹਾ ਕਿ ਹੁਣ ਹਰ ਮੰਤਰੀ, ਹਰ ਵਿਧਾਇਕ ਅਤੇ ਹਰ ਸਰਕਾਰੀ ਅਧਿਕਾਰੀ ਨੂੰ ਫੈਸਲਾ ਕਰਨਾ ਪਵੇਗਾ ਕਿ ਉਹ ਪੰਜਾਬ ਦੀ ਇੱਜ਼ਤ ਅਤੇ ਸੱਚ ਦੇ ਨਾਲ ਖੜ੍ਹਾ ਹੈ ਜਾਂ “ਗੁਰੂ ਦੋਖੀ” ਦੀ ਕੁਰਸੀ ਦੇ ਨਾਲ। ਢਿੱਲੋਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਤੁਰੰਤ ਅਸਤੀਫਾ ਦੇਣ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਦੀ ਜਨਤਾ ਅੱਗੇ ਜਵਾਬ ਦੇਣ। ਉਨ੍ਹਾਂ ਦੁਹਰਾਇਆ ਕਿ ਭਾਜਪਾ ਪੰਜਾਬ ਸੱਚ, ਨਿਆਂ ਤੇ ਪੰਜਾਬ ਦੀਆਂ ਪਵਿੱਤਰ ਸੰਸਥਾਵਾਂ ਦੀ ਮਰਿਆਦਾ ਦੀ ਰੱਖਿਆ ਲਈ ਹਰ ਪੱਧਰ ’ਤੇ ਆਵਾਜ਼ ਉਠਾਉਂਦੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News